UP ਸਰਕਾਰ ਨੇ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਤੇ ਛੱਤੀਸਗੜ੍ਹ ਦੇ CM ਦੇ ਲਖਨਊ ਹਵਾਈ ਅੱਡੇ ‘ਤੇ ਆਉਣ ‘ਤੇ ਲਗਾਈ ਪਾਬੰਦੀ

0
126

ਬੀਤੇ ਦਿਨੀ ਲਖੀਮਪੁਰ ਖੀਰੀ ‘ਚ ਮੰਦਭਾਗੀ ਘਟਨਾ ਵਾਪਰੀ ਸੀ। ਜਿੱਥੇ ਬੇਕਸੂਰ ਕਿਸਾਨਾਂ ਦੀ ਮੌਤ ਹੋ ਗਈ ਸੀ।ਇਸਦੇ ਨਾਲ ਹੀ ਕਈ ਕਿਸਾਨ ਜਖ਼ਮੀ ਹੋ ਗਏ ਸਨ। ਇਸ ਦੇ ਨਾਲ ਹੀ ਅੱਜ ਇੱਕ ਨਿੱਜੀ ਚੈੱਨਲ ਦੇ ਪੱਤਰਕਾਰ ਦੀ ਲਾਸ਼ ਵੀ ਬਰਾਮਦ ਹੋਈ ਹੈ। ਇਸ ਘਟਨਾ ਦੇ ਸੰਬੰਧ ‘ਚ ਹੀ ਅੱਜ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਥੇ ਜਾਣਾ ਸੀ ਪਰ ਉਨ੍ਹਾਂ ਦੇ ਉੱਥੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਅੰਦੋਲਨ ਵਧ ਗਿਆ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਿਆਸੀ ਹਲਚਲ ਦੇ ਵਿਚਕਾਰ ਲਖੀਮਪੁਰ ਦਾ ਦੌਰਾ ਕਰਨਾ ਸੀ, ਪਰ ਇਸ ਤੋਂ ਪਹਿਲਾਂ ਯੋਗੀ ਸਰਕਾਰ ਨੇ ਸਖਤ ਹੁਕਮ ਜਾਰੀ ਕਰ ਦਿੱਤੇ ਹਨ।

ਦਰਅਸਲ, ਸਰਕਾਰ ਨੇ ਲਖਨਊ ਹਵਾਈ ਅੱਡੇ ‘ਤੇ ਪਹੁੰਚਣ’ ਤੇ ਉਪ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਛੱਤੀਸਗੜ੍ਹ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦੇਈਏ ਕਿ ਯੂਪੀ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਲਖਨਊ ਹਵਾਈ ਅੱਡੇ ‘ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਸੀ।

 

LEAVE A REPLY

Please enter your comment!
Please enter your name here