ਲਖੀਮਪੁਰ ਜਾਣ ਦੀ ਤਿਆਰੀ ‘ਚ CM ਚੰਨੀ, UP ਸਰਕਾਰ ਤੋਂ ਮੰਗੀ ਹੈਲੀਕਾਪਟਰ ਉਤਾਰਨ ਦੀ ਆਗਿਆ

0
83

ਚੰਡੀਗੜ੍ਹ : ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ – ਨਾਲ ਪੰਜਾਬ ਦੀ ਸਿਆਸਤ ਵੀ ਗਰਮਾਈ ਹੋਈ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਲਖੀਮਪੁਰ ਜਾਣ ਦੀ ਤਿਆਰੀ ਕਰ ਰਹੇ ਹਨ, ਜਿਸ ਦੇ ਲਈ ਉਨ੍ਹਾਂ ਨੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਆਗਿਆ ਮੰਗੀ ਹੈ। ਦਰਅਸਲ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਕਿ ਮੁੱਖਮੰਤਰੀ ਚੰਨੀ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਲੈਂਡਿੰਗ ਦੀ ਆਗਿਆ ਮੰਗੀ ਹੈ।

ਦੱਸ ਦਈਏ ਕਿ, ਲਖੀਮਪੁਰ ਖੀਰੀ ਦੇ ਟਿਕੁਨੀਆ ਇਲਾਕੇ ਵਿੱਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ। ਇਲਜ਼ਾਮ ਹੈ ਕਿ ਕੇਂਦਰੀ ਗ੍ਰਹਿ ਰਾਜਮੰਤਰੀ ਅਜੈ ਮਿਸ਼ਰਾ ਦੇ ਬੇਟੇ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ। ਹਿੰਸਾ ਤੋਂ ਬਾਅਦ, ਪੂਰਾ ਯੂਪੀ ਰਾਜਨੀਤਕ ਅਖਾੜਾ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here