Lucknow ਪਹੁੰਚਿਆ ਅਕਾਲੀ ਦਲ ਦਾ ਵਫਦ, ਹਰਸਿਮਰਤ ਕੌਰ ਨੇ ਕਿਹਾ- ਮੰਤਰੀਆਂ ਦੇ ਬੱਚਿਆਂ ਤੇ ਕਿਸਾਨਾਂ ਲਈ ਹਨ ਵੱਖ-ਵੱਖ ਕਾਨੂੰਨ

0
64

 ਲਖੀਮਪੁਰ ਜਾਣ ਲਈ ਅਕਾਲੀ ਦਲ ਦਾ ਵਫਦ ਅੱਜ ਲਖਨਊ ਪਹੁੰਚ ਗਿਆ ਹੈ। ਕੁੱਝ  ਦੇਰ ਬਾਅਦ ਇੱਥੋਂ ਵਫਦ ਲਖਮੀਪੁਰ ਖੀਰੀ ਲਈ ਰਵਾਨਾ ਹੋਵੇਗਾ। ਇਸ ਦੇ ਨਾਲ ਹੀ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੰਤਰੀਆਂ ਦੇ ਬੱਚਿਆਂ ਲਈ ਵੱਖਰਾ ਕਾਨੂੰਨ ਹੈ ਅਤੇ ਗਰੀਬ ਕਿਸਾਨ ਲਈ ਵੱਖਰਾ ਕਾਨੂੰਨ ਹੈ, ਇਸ ਲਈ 5 ਦਿਨਾਂ  ਤੋਂ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਹਨ।

ਉਹ ਸਾਰੇ ਲਖੀਮਪੁਰ ਪਹੁੰਚਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਆਪਣਾ ਦੁੱਖ ਸਾਂਝਾ ਕਰਨਗੇ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ। ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਰਾਜਨੇਤਾਵਾਂ ਦੇ ਨਾਲ -ਨਾਲ ਦੇਸ਼ ਦੇ ਲੋਕ ਆਸ਼ੀਸ਼ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

LEAVE A REPLY

Please enter your comment!
Please enter your name here