ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਅਕਾਲੀ ਸਰਕਾਰ ਬਣਨ ‘ਤੇ ਲੜਕੀਆਂ ਨੂੰ ਮਿਲੇਗੀ ਇਹ ਸਹੂਲਤ

0
158

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਉਨ੍ਹਾਂ ਦੀ ਪਾਰਟੀ ਇਸ ਗੱਲ ਦੀ ਗਾਰੰਟੀ ਦਿੰਦੀ ਹੈ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਗਰੰਟੀ ਦਿੰਦਾ ਹੈ ਕਿ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਵੇਗਾ।

ਕਾਂਗਰਸ ਦਾ ਇਤਿਹਾਸ ਹੈ ਕਿ ਉਹ ਪਾੜੋ ਅਤੇ ਰਾਜ ਕਰੋ ਦੀ ਨੀਤੀ ‘ਤੇ ਸਰਕਾਰਾਂ ਚਲਾਉਂਦੀ ਰਹੀ ਹੈ। ਅੰਮ੍ਰਿਤਸਰ ਸ਼ਹਿਰ ਦੀ ਸੀਟ ਤੋਂ ਚੋਣ ਲੜ ਰਹੇ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਸੁਖਬੀਰ ਨੇ ਕਿਹਾ ਕਿ ਜੇਕਰ ਅਕਾਲੀ ਸਰਕਾਰ ਬਣੀ ਤਾਂ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਸੀਟਾਂ ਲੜਕੀਆਂ ਲਈ ਰਾਖਵੀਆਂ ਹੋਣਗੀਆਂ।

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਦਾਖਲਾ  ਮਿਲੇ, ਇਸ ਲਈ ਇਨ੍ਹਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 33 ਪ੍ਰਤੀਸ਼ਤ ਸੀਟਾਂ ਰਾਖਵੀਆਂ ਹੋਣਗੀਆਂ। ਉਨ੍ਹਾਂ ਦੀ ਫੀਸ ਦਾ ਖਰਚਾ ਪੰਜਾਬ ਸਰਕਾਰ ਕਰੇਗੀ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਸਦੀ ਪੁਰਾਣੀ ਪਾਰਟੀ ਹੈ। ਅਕਾਲੀ ਨੇਤਾਵਾਂ ਅਤੇ ਵਰਕਰਾਂ ਨੇ ਪੰਜਾਬ ‘ਚ ਹੀ ਜੀਨਾ ਤੇ ਮਰਨਾ ਹੈ।

LEAVE A REPLY

Please enter your comment!
Please enter your name here