ਚੰਡੀਗੜ੍ਹ: ਝੂਠ ਉੱਤੇ ਸੱਚ ਦੀ ਜਿੱਤ ਦਾ ਤਿਉਹਾਰ ਦੁਸਹਿਰਾ ਸ਼ੁੱਕਰਵਾਰ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ। ਬੱਚਿਆਂ ‘ਚ ਇਸ ਤਿਉਹਾਰ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾਂਦਾ ਹੈ ਪਰ ਚੰਡੀਗੜ੍ਹ ਵਿੱਚ ਇਹ ਤਿਉਹਾਰ ਮੱਧਮ ਰਹੇਗਾ।

ਦਰਅਸਲ, ਚੰਡੀਗੜ੍ਹ ਵਿੱਚ ਦੁਸਹਿਰੇ ਵਾਲੇ ਦਿਨ ਪਟਾਕਿਆਂ ਤੋਂ ਬਿਨਾਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਜਾਣਗੇ, ਕਿਉਂਕਿ ਪ੍ਰਸ਼ਾਸਨ ਨੇ ਪਟਾਕਿਆਂ ‘ਤੇ ਪਾਬੰਦੀ ਲਗਾਈ ਹੋਈ ਹੈ। ਜੇਕਰ ਕਿਸੇ ਥਾਂ ‘ਤੇ ਪਟਾਕੇ ਫੂਕੇ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।









