ਦੁਸਹਿਰੇ ਦੇ ਪਵਿੱਤਰ ਮੌਕੇ ‘ਤੇ PM ਮੋਦੀ ਨੇ ਦੇਸ਼ ਨੂੰ ਸਮਰਪਿਤ ਕੀਤੀਆਂ 7 ਰੱਖਿਆ ਕੰਪਨੀਆਂ

0
97

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਦੇਸ਼ ਨੂੰ 7 ਨਵੀਆਂ ਰੱਖਿਆ ਕੰਪਨੀਆਂ ਸਮਰਪਿਤ ਕੀਤੀਆਂ ਹਨ। ਉਨ੍ਹਾਂ ਨੇ ਰੱਖਿਆ ਮੰਤਰਾਲੇ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੁੱਝ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਏ।

ਪੀਐਮ ਦਫਤਰ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕੇਂਦਰ ਸਰਕਾਰ ਨੇ ਆਰਡਨੈਂਸ ਫੈਕਟਰੀ ਬੋਰਡ ਨੂੰ ਭੰਗ ਕਰ ਦਿੱਤਾ ਹੈ। ਨਿਯਮਾਂ ਨੂੰ ਬਦਲ ਕੇ ਇਹਨਾਂ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਹੜਤਾਲ ‘ਤੇ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਸਰਕਾਰ ਨੇ ਬੋਰਡ ਭੰਗ ਕਰਕੇ 7 ਨਵੀਂਆਂ ਕੰਪਨੀਆਂ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਸੀ।

ਕੇਂਦਰ ਸਰਕਾਰ ਦੇ ਇਸੇ ਫ਼ੈਸਲੇ ਦੇ ਤਹਿਤ ਆਰਡੀਨੈਂਸ ਫੈਕਟਰੀ ਬੋਰਡ ਨੂੰ ਭੰਗ ਕਰਕੇ ਸੱਤ ਨਵੀਂਆਂ ਕੰਪਨੀਆਂ ਗਠਿਤ ਕੀਤੀਆਂ ਹਨ। ਆਰਡਨੈਂਸ ਫੈਕਟਰੀ ਬੋਰਡ ਨੂੰ ਸਰਕਾਰ ਦੀ 100% ਹਿੱਸੇਦਾਰੀ ਵਾਲੀ 7 ਰੱਖਿਆ ਕੰਪਨੀਆਂ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਦਾ ਉਦੇਸ਼ ਦੇਸ਼ ਨੂੰ ਰੱਖਿਆ ਸਰੋਤਾਂ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਾਉਣਾ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਫੈਸਲੇ ਨਾਲ ਦੇਸ਼ ਵਿੱਚ ਹਥਿਆਰਾਂ ਦੇ ਨਿਰਮਾਣ ਦੀ ਦਿਸ਼ਾ ਵਿੱਚ ਲੱਗੀਆਂ ਕੰਪਨੀਆਂ ਨੂੰ ਖੁਦਮੁਖਤਿਆਰੀ ਮਿਲੇਗੀ ਅਤੇ ਉਨ੍ਹਾਂ ਦੀ ਸਮਰੱਥਾ ਵਧੇਗੀ।

ਕੇਂਦਰ ਸਰਕਾਰ ਵੱਲੋਂ ਜਿਹੜੀਆਂ 7 ਨਵੀਆਂ ਰੱਖਿਆ ਕੰਪਨੀਆਂ ਬਣਾਉਣ ਦੀ ਤਜਵੀਜ਼ ਕੀਤੀ ਗਈ ਹੈ। ਉਨ੍ਹਾਂ ਵਿੱਚ ਮਿਊਨੀਸ਼ਨਜ਼ ਇੰਡੀਆ ਲਿਮਟਿਡ, ਆਰਮਡ ਵਹੀਕਲਜ਼ ਕਾਰਪੋਰੇਸ਼ਨ ਲਿਮਟਿਡ, ਐਡਵਾਂਸਡ ਵੈਪਨਜ਼ ਅਤੇ ਉਪਕਰਣ ਇੰਡੀਆ ਲਿਮਟਿਡ ਸ਼ਾਮਲ ਹਨ। ਇਸ ਤੋਂ ਇਲਾਵਾ, ਟ੍ਰੂਪਸ ਕੰਫਰਟਸ ਲਿਮਟਿਡ, ਯੰਤਰ ਇੰਡੀਆ ਲਿਮਟਿਡ, ਇੰਡੀਆ ਆਪਟੈਲ ਲਿਮਟਿਡ ਅਤੇ ਗਲਾਈਡਰਜ਼ ਇੰਡੀਆ ਲਿਮਟਿਡ ਸ਼ਾਮਲ ਹਨ।

LEAVE A REPLY

Please enter your comment!
Please enter your name here