ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਰੋਧੀ ਧਿਰ ਬਣਦੇ ਹੋਏ ਅਤੇ ਆਪਣੀ ਹੀ ਸਰਕਾਰ ‘ਤੇ ਹਮਲੇ ਕਰਦੇ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦਾ ਟਕਰਾਅ ਜਾਰੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਵੱਡਾ ਪੱਤਰ ਲਿਖਿਆ ਸੀ।
ਜਿਸ ਵਿੱਚ ਉਨ੍ਹਾਂ ਨੇ ਚੰਨੀ ਸਰਕਾਰ ‘ਤੇ ਕਈ ਵੱਡੇ ਸਵਾਲ ਚੁੱਕੇ ਹਨ। ਇਸ ਦੇ ਨਾਲ ਨਵਜੋਤ ਸਿੱਧੂ ਨੇ ਬੇਅਦਬੀ ਦਾ ਇਨਸਾਫ ,ਨਸ਼ੇ, ਖੇਤੀ, ਬਿਜਲੀ, ਬਿਜਲੀ ਖਰੀਦ ਸਮਝੌਤੇ (PPAs) ਅਨੁਸੂਚਿਤ ਅਤੇ ਪੱਛੜੀਆਂ ਜਾਤੀਆਂ ਦੀ ਭਲਾਈ, ਰੁਜ਼ਗਾਰ, ਸਿੰਗਲ ਵਿੰਡੋ ਸਿਸਟਮ,ਔਰਤਾਂ ਅਤੇ ਯੁਵਾ ਸਸ਼ਕਤੀਕਰਨ, ਸ਼ਰਾਬ, ਰੇਤਾ ਖੁਦਾਈ, ਆਵਾਜਾਈ, ਕੇਬਲ ਮਾਫੀਆ ਜਿਹੇ ਮੁੱਦਿਆਂ ‘ਤੇ ਪ੍ਰਕਾਸ਼ ਪਾਇਆ ਹੈ। ਇਸ ‘ਤੇ ਉਨ੍ਹਾਂ ਨੇ ਲੋਕਾਂ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ ਹੈ।
— Navjot Singh Sidhu (@sherryontopp) October 17, 2021