ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਕੇਜਰੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਬੇਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਖਰਾਬ ਹੋਣ ‘ਤੇ ਤੁਹਾਨੂੰ ਉਦਾਸ ਹੋਣ ਦੀ ਲੋੜ ਨਹੀਂ, ਦਿੱਲੀ ਸਰਕਾਰ ਹਮੇਸ਼ਾ ਦੀ ਤਰ੍ਹਾਂ ਤੁਹਾਡੇ ਨਾਲ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਇਸ ਸੰਬੰਧ ਵਿੱਚ ਐਸਡੀਐਮ ਨੂੰ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜਿੱਥੇ ਫਸਲ ਤਬਾਹ ਹੋ ਗਈ ਹੈ, ਉੱਥੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ਸਰਵੇਖਣ 2 ਹਫਤਿਆਂ ਦੇ ਅੰਦਰ ਕੀਤਾ ਜਾਵੇਗਾ ਅਤੇ ਫਿਰ ਮੁਆਵਜ਼ੇ ਦੀ ਰਾਸ਼ੀ ਅਗਲੇ ਡੇਢ ਮਹੀਨੇ ਦੇ ਅੰਦਰ ਦਿੱਲੀ ਦੇ ਕਿਸਾਨਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।