ਸੰਯੁਕਤ ਰਾਸ਼ਟਰ ਮੈਡਲ ਨਾਲ 30 ਭਾਰਤੀ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

0
72

ਦੱਖਣੀ ਸੂਡਾਨ ਵਿਚ ਭਾਰਤ ਦੇ 30 ਅਧਿਕਾਰੀਆਂ ਨੂੰ ਸਥਾਈ ਸ਼ਾਂਤੀ ਲਈ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਦੱਖਣੀ ਸੂਡਾਨ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਦੇ UNMISS ਨੇ 30 ਭਾਰਤੀਆਂ ਦਾ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਹੈ।

ਇਸ ਸੰਬੰਧ ‘ਚ ਸੰਗਠਨ ਨੇ ਇੱਕ ਟਵੀਟ ਵਿੱਚ ਕਿਹਾ,“30 ਅਧਿਕਾਰੀਆਂ ਨੂੰ ਦੱਖਣੀ ਸੂਡਾਨ ਵਿੱਚ ਸ਼ਾਂਤੀ ਬਣਾਈ ਰੱਖਣ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਦੀ ਤਾਇਨਾਤੀ ਅਜਿਹੇ ਸਮੇਂ ਕੀਤੀ ਗਈ ਸੀ ਜਦੋਂ ਦੇਸ਼ ਸੰਘਰਸ਼, ਵਿਸਥਾਪਨ ਅਤੇ ਕੋਰੋਨਾ ਸੰਕਰਮਣ ਵਰਗੇ ਮੁੱਦਿਆਂ ਨਾਲ ਜੂਝ ਰਿਹਾ ਸੀ। ਸੰਗਠਨ ਉਨ੍ਹਾਂ ਦੀ ਵਚਨਬੱਧਤਾ ਨੂੰ ਦੇਖਦੇ ਹੋਏ ਉਨ੍ਹਾਂ ਦਾ ਧੰਨਵਾਦ ਕਰਦਾ ਹੈ। ਇਹ ਅਧਿਕਾਰੀ ਸੰਯੁਕਤ ਰਾਸ਼ਟਰ ਪੁਲਿਸ ਦਾ ਹਿੱਸਾ ਸਨ, ਜੋ ਸੰਯੁਕਤ ਰਾਸ਼ਟਰ ਸ਼ਾਂਤੀ ਮੁਹਿੰਮ ਦਾ ਇੱਕ ਵਿਭਾਗ ਹੈ।

ਸੰਯੁਕਤ ਰਾਸ਼ਟਰ ਦਿਵਸ ‘ਤੇ ਮੈਡਲ ਲੈਣ ਦੀ ਰਸਮ ਦਾ ਆਯੋਜਨ ਕੀਤਾ ਗਿਆ। ਪੀਐੱਮ ਮੋਦੀ ਨੇ ਆਪਣੀ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਕਿਹਾ ਕਿ ਭਾਰਤ ਨੇ ਹਮੇਸ਼ਾ ਵਿਸ਼ਵ ਸ਼ਾਂਤੀ ਲਈ ਕੰਮ ਕੀਤਾ ਹੈ, ਜਿਸ ਦੀ ਮਿਸਾਲ ਅਸੀਂ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਾ ‘ਚ ਦੇਸ਼ ਦੇ ਯੋਗਦਾਨ ‘ਚ ਦੇਖ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਭਾਰਤ ਗਰੀਬੀ, ਜਲਵਾਯੂ ਪਰਿਵਰਤਨ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

LEAVE A REPLY

Please enter your comment!
Please enter your name here