ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਮਠਿਆਈ ਖਿਲਾ ਕੇ ਚਾਰਜ ਸੰਭਾਲਣ ‘ਤੇ ਵਧਾਈ ਦਿੱਤੀ | ਇਸ ਮੌਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਮੌਜੂਦ ਸਨ।











