ਅੱਜ ਮੁੜ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

0
89

ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਅੱਜ ਮਹੀਨੇ ਦੇ ਆਖਰੀ ਦਿਨ 31 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 35 ਪੈਸੇ ਦਾ ਵਾਧਾ ਹੋਇਆ ਹੈ।

ਅੱਜ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 35 ਪੈਸੇ ਵਧ ਕੇ 109.34 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 35 ਪੈਸੇ ਵਧ ਕੇ 98.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਵਿਕ ਰਿਹਾ ਹੈ।

ਅਕਤੂਬਰ ਮਹੀਨੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 25 ਦਿਨ ਵਾਧਾ ਹੋਇਆ ਹੈ। ਪ੍ਰਤੀ ਦਿਨ 30 ਅਤੇ 35 ਪੈਸੇ ਵਧ ਕੇ ਇਸ ਮਹੀਨੇ ਪੈਟਰੋਲ 7.45 ਰੁਪਏ ਮਹਿੰਗਾ ਹੋ ਗਿਆ, ਜਦੋਂ ਕਿ ਡੀਜ਼ਲ 7.90 ਰੁਪਏ ਮਹਿੰਗਾ ਹੋਇਆ।

1 ਅਕਤੂਬਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 101.89 ਰੁਪਏ ਪ੍ਰਤੀ ਲੀਟਰ ਸੀ ਜਦਕਿ ਡੀਜ਼ਲ ਦੀ ਕੀਮਤ 90.17 ਰੁਪਏ ਪ੍ਰਤੀ ਲੀਟਰ ਚੱਲ ਰਹੀ ਸੀ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਬਾਜ਼ਾਰ ਮਾਹਰਾਂ ਦਾ ਅਨੁਮਾਨ ਹੈ ਕਿ ਕੱਚਾ ਤੇਲ ਇਸ ਸਮੇਂ ਹੋਰ ਮਹਿੰਗਾ ਹੋ ਸਕਦਾ ਹੈ।

LEAVE A REPLY

Please enter your comment!
Please enter your name here