ਅੱਜ ਨਹਿਰੂ ਜੀ ਦਾ ਜਨਮ ਦਿਵਸ ਹੈ। ਅੱਜ ਜਵਾਹਰ ਲਾਲ ਨਹਿਰੂ ਦੀ ਜਯੰਤੀ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਸਾਰੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।
ਪੀਐਮ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ “ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।”
ਭਾਰਤ ਵਿੱਚ ਨਹਿਰੂ ਜੀ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ। ਇਸ ਦੇ ਮੱਦੇਨਜ਼ਰ ਉਨ੍ਹਾਂ ਦੀ ਮੌਤ ਤੋਂ ਬਾਅਦ ਸਾਲ 1964 ਤੋਂ ਉਨ੍ਹਾਂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ, ਉਦੋਂ ਤੋਂ ਇਹ ਸਿਲਸਿਲਾ ਜਾਰੀ ਹੈ।