ਆਪਣੇ ਫੈਸਲਿਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਵਿੱਚ ਵੱਖਰੀ ਪਛਾਣ ਬਣਾਉਂਦੇ ਜਾ ਰਹੇ ਹਨ। ਹੁਣ ਚੰਨੀ ਸਰਕਾਰ ਪੰਜਾਬੀਆਂ ਲਈ ਇੱਕ ਹੋਰ ਕਦਮ ਪੁੱਟਦੇ ਹੋਏ ਛੇਤੀ ਹੀ ਸੂਬੇ ਦੀਆਂ ਨੌਕਰੀਆਂ ਵਿੱਚ ਕੋਟਾ ਲਾਗੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਇਸ ਸਬੰਧ ਵਿੱਚ ਛੇਤੀ ਹੀ ਕਾਨੂੰਨ ਲਿਆਵੇਗੀ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਨੌਕਰੀਆਂ ਵਿੱਚ ਉਥੋਂ ਦੇ ਵਸਨੀਕਾਂ ਲਈ ਕੋਟੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਪੰਜਾਬੀਆਂ ਲਈ ਨੌਕਰੀਆਂ ਵਿੱਚ ਕੋਟਾ ਰੱਖਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜਾਰੀ ਹਨ।
ਇੱਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਟੀਮ ਨਾਲ ਸਲਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬੀਆਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣੇ ਹਨ ਅਤੇ ਉਹ ਇਸ ‘ਤੇ ਕੰਮ ਕਰ ਰਹੇ ਹਨ।