Priyanka Gandhi ਨੇ ਕੇਂਦਰ ਸਰਕਾਰ ‘ਤੇ ਕੱਸਿਆ ਤੰਜ, ਗ੍ਰਹਿ ਮੰਤਰੀ ਦੀ ਰੈਲੀ ਸੰਬੰਧੀ ਕਹੀ ਇਹ ਗੱਲ

0
62

ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ‘ਤੇ ਤੰਜ ਕੱਸਿਆ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਜਨਤਕ ਮੀਟਿੰਗਾਂ ਵਿੱਚ ਭੀੜ ਜੁਟਾਉਣ ਲਈ ਜਨਤਾ ਦੀ ਮਿਹਨਤ ਦੀ ਕਮਾਈ ਦੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਲੋਕ ਹੁਣ ਭਾਜਪਾ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ, ਇਸ ਲਈ ਪੈਸੇ ਖਰਚ ਕੇ ਚਿਹਰਾ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, “ਲਾਕਡਾਊਨ ਦੌਰਾਨ, ਜਦੋਂ ਦਿੱਲੀ ਤੋਂ ਲੱਖਾਂ ਮਜ਼ਦੂਰ ਭੈਣ ਤੇ ਭਰਾ ਯੂਪੀ ਵਿੱਚ ਆਪਣੇ ਪਿੰਡਾਂ ਨੂੰ ਵਾਪਸ ਜਾ ਰਹੇ ਸਨ, ਤਾਂ ਭਾਜਪਾ ਸਰਕਾਰ ਨੇ ਮਜ਼ਦੂਰਾਂ ਨੂੰ ਬੱਸਾਂ ਨਹੀਂ ਦਿੱਤੀਆਂ। ਪਰ ਸਰਕਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀਆਂ ਰੈਲੀਆਂ ਵਿੱਚ ਭੀੜ ਲਿਆਉਣ ਲਈ ਜਨਤਾ ਦੀ ਮਿਹਨਤ ਦੀ ਕਮਾਈ ਦੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ।

 

LEAVE A REPLY

Please enter your comment!
Please enter your name here