ਕਰਤਾਰਪੁਰ ਸਾਹਿਬ ਤੋਂ ਸਰਕਾਰ ਦਾ ਵਫਦ ਵਾਪਸ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨਾਲ ਅੱਜ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਕੇ ਵਾਪਸ ਪਰਤਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫਤ ਬੱਸਾਂ ਚਲਾਏਗੀ।
ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਦੇ ਲੋਕਾਂ ਵੱਲੋਂ ਬਹੁਤ ਪਿਆਰ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ।