ਜਬਰ-ਜ਼ਿਨਾਹ ਦੇ ਮਾਮਲੇ ‘ਚ ‘ਸਿਮਰਜੀਤ ਬੈਂਸ’ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ

0
56

ਸਿਮਰਜੀਤ ਸਿੰਘ ਬੈਂਸ ‘ਤੇ ਵਿਧਵਾ ਔਰਤ ਵੱਲੋਂ ਲਾਏ ਗਏ ਜਬਰ-ਜ਼ਿਨਾਹ ਦੇ ਦੋਸ਼ਾਂ ਨੂੰ ਲੈ ਕੇ ਅਦਾਲਤ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ਤਹਿਤ ਅੱਜ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਅਤੇ 7 ਹੋਰ ਦੋਸ਼ੀਆਂ ਖ਼ਿਲਾਫ਼ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਪਰੋਕਤ ਹੁਕਮ ਜਾਰੀ ਕਰਦੇ ਹੋਏ ਅਦਾਲਤ ਨੇ ਜ਼ਿਲ੍ਹਾ ਪੁਲਿਸ ਨੂੰ ਵਿਧਾਇਕ ਬੈਂਸ ਅਤੇ ਹੋਰਨਾਂ ਦੋਸ਼ੀਆਂ ਨੂੰ 1 ਦਸੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤੇ ਜਾਣ ਦੇ ਹੁਕਮ ਦਿੱਤੇ ਹਨ।

ਬੀਤੇ ਦਿਨੀਂ ਹੀ ਲੁਧਿਆਣਾ ਪੁਲਿਸ ਨੇ ਉਪਰੋਕਤ ਅਦਾਲਤ ‘ਚ ਵਿਧਾਇਕ ਬੈਂਸ ਅਤੇ ਹੋਰਨਾਂ ਦੋਸ਼ੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰਨਾਂ ਦੇ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ ਸੀ। ਅੱਜ ਅਦਾਲਤ ‘ਚ ਹੋਈ ਸੁਣਵਾਈ ਦੌਰਾਨ ਵਿਧਾਇਕ ਬੈਂਸ ਸਣੇ ਹੋਰਨਾਂ ਦੋਸ਼ੀਆਂ ਵੱਲੋਂ ਕੋਈ ਵੀ ਪੇਸ਼ ਨਾ ਹੋਇਆ, ਜਿਸ ਉਪਰੰਤ ਅਦਾਲਤ ਨੇ ਦੋਸ਼ੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਪੁਲਸ ਨੂੰ ਹੁਕਮ ਕੀਤਾ ਹੈ ਕਿ ਉਹ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 1 ਦਸੰਬਰ ਤੱਕ ਅਦਾਲਤ ‘ਚ ਪੇਸ਼ ਕਰੇ।

ਸਿਮਰਜੀਤ ਬੈਂਸ ਨੂੰ ਹੁਣ ਸੈਸ਼ਨ ਕੋਰਟ ‘ਚ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਤਰਿਮ ਜ਼ਮਾਨਤ ਪਟੀਸ਼ਨ ਦਾਖ਼ਲ ਕਰਨੀ ਪੈ ਸਕਦੀ ਹੈ। ਕਿਉਂਕਿ ਜੇਕਰ ਉਨ੍ਹਾਂ ਨੇ ਆਪਣੀ ਪਟੀਸ਼ਨ ਦਾਖ਼ਲ ਨਾ ਕੀਤੀ ਤਾਂ ਲੁਧਿਆਣਾ ਪੁਲਿਸ ਉਨ੍ਹਾਂ ਨੂੰ ਫੜ੍ਹ ਕੇ ਅਦਾਲਤ ‘ਚ ਪੇਸ਼ ਕਰ ਸਕਦੀ ਹੈ।

 

LEAVE A REPLY

Please enter your comment!
Please enter your name here