ਪਟਿਆਲਾ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ 3 ਖੇਤੀ ਕਾਨੂੰਨ ਰੱਦ ਹੋਣ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਰਨੀਤ ਕੌਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਇਹ ਸਾਡੇ ਕਿਸਾਨਾਂ ਦੀ ਇੱਕ ਵੱਡੀ ਜਿੱਤ ਹੈ।
Hearty congratulations to all Punjabis on the repeal of the 3 #farmlaws. This is a big victory for our farmers, coming on the auspicious occasion of Sri Guru Nanak Dev Ji’s Prakash Purab. #KisanMajdoorEktaZindabaad
— Preneet Kaur (@preneet_kaur) November 19, 2021
ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਘਰ ਵਾਪਸੀ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਨੀਤ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਬੇਹੱਦ ਹੀ ਸੂਝਵਾਨ ਹਨ ਅਤੇ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਵੱਲੋਂ ਅਗਲਾ ਕੋਈ ਫ਼ੈਸਲਾ ਲਿਆ ਜਾਵੇਗਾ। ਜਦੋਂ ਮਹਾਰਾਣੀ ਪਰਨੀਤ ਨੂੰ ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੱਤਾ ਹੈ ਅਤੇ ਭਵਿੱਖ ‘ਚ ਵੀ ਉਹ ਹਮੇਸ਼ਾ ਕੈਪਟਨ ਦਾ ਸਾਥ ਦੇਣਗੇ।
ਦੱਸਣਯੋਗ ਹੈ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ।