ਪਟਿਆਲਾ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਤੋਂ ਲੱਖਾ ਸਿਧਾਣਾ ਕੀਤਾ ਗ੍ਰਿਫ਼ਤਾਰ

0
134

ਪਟਿਆਲਾ ਪੁਲਿਸ ਵੱਲੋਂ ਲੱਖਾ ਸਿਧਾਣਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕੀਤਾ ਜਾਣਾ ਸੀ। ਪੁਲਿਸ ਵੱਲੋਂ ਲੱਖਾ ਸਿਧਾਣਾ ਸਮੇਤ ਉਸ ਦੇ ਕਈ ਸਾਥੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਲੱਖਾ ਸਿਧਾਣਾ ਵੱਲੋਂ ਮੁੱਖ ਮੰਤਰੀ ਕੋਈ ਮੰਗ ਪੱਤਰ ਦਿੱਤਾ ਜਾਣਾ ਸੀ। ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਅਰਬਨ ਅਸਟੇਟ ਫੇਜ਼ 2 ਦੇ ਥਾਣੇ ਲਿਜਾਇਆ ਗਿਆ।

LEAVE A REPLY

Please enter your comment!
Please enter your name here