ਮੁੰਬਈ ‘ਚ 26 ਨਵੰਬਰ ਹਮਲੇ ਦੀ ਅੱਜ 13ਵੀਂ ਬਰਸੀ ਹੈ। ਪੂਰਾ ਦੇਸ਼ ਇਸ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਾਗਰਿਕਾਂ ਅਤੇ ਸ਼ਹੀਦਾਂ ਨੂੰ ਯਾਦ ਕਰ ਰਿਹਾ ਹੈ। ਇਸ ਕੜੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 26/11 ਦੀ ਬਰਸੀ ‘ਤੇ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਮੁੰਬਈ 26/11 ਦੇ ਅੱਤਵਾਦੀ ਹਮਲਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਦਿਲੋਂ ਸ਼ਰਧਾਂਜਲੀ। ਮੈਂ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਦੇ ਸਾਹਸ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਬਹਾਦਰੀ ਨਾਲ ਅੱਤਵਾਦੀਆਂ ਦਾ ਸਾਹਮਣਾ ਕੀਤਾ। ਸਾਰੀ ਕੌਮ ਨੂੰ ਤੁਹਾਡੀ ਬਹਾਦਰੀ ‘ਤੇ ਮਾਣ ਰਹੇਗਾ।
मुंबई 26/11 आतंकी हमलों में जान गंवाने वालों को भावपूर्ण श्रद्धांजलि देता हूँ और उन सभी सुरक्षाकर्मियों के साहस को सलाम करता हूं, जिन्होंने कायरतापूर्ण हमलों में आतंकवादियों का डटकर सामना किया। पूरे देश को आपकी वीरता पर गर्व रहेगा। कृतज्ञ राष्ट्र सदैव आपके बलिदान का ऋणी रहेगा। pic.twitter.com/rgW2xsoXVj
— Amit Shah (@AmitShah) November 26, 2021
26/11 ਦੇ ਅੱਤਵਾਦੀ ਹਮਲੇ ਦੀ 13ਵੀਂ ਬਰਸੀ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਮਲੇ ‘ਚ ਮਾਰੇ ਗਏ ਲੋਕਾਂ ਅਤੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਡੇ ਸੁਰੱਖਿਆ ਬਲਾਂ ਨੇ 26/11 ਦੇ ਹਮਲੇ ਦੌਰਾਨ ਮਿਸਾਲੀ ਸਾਹਸ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕਰਦਾ ਹਾਂ।
On the 13th anniversary of the November 26th terror attack on Mumbai, we remember the innocent lives we lost.
My tributes to everyone who lost their lives in those attacks. Our security forces displayed exemplary courage during 26/11 attacks. I salute their bravery & sacrifice.
— Rajnath Singh (@rajnathsingh) November 26, 2021