ਵੱਡੀ ਖ਼ਬਰ : ਦਿੱਲੀ ‘ਚ ਪੈਟਰੋਲ 8 ਰੁਪਏ ਸਸਤਾ ਹੋਇਆ, ਕੇਜਰੀਵਾਲ ਸਰਕਾਰ ਨੇ ਘਟਾਇਆ VAT

0
74

ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ ਦੀਆਂ ਕੀਮਤਾਂ ‘ਚ ਕਟੌਤੀ ਕਰ ਦਿੱਤੀ ਹੈ ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 8 ਰੁਪਏ ਘੱਟ ਗਈ ਹੈ। ਅੱਜ ਕੈਬਨਿਟ ਬੈਠਕ ‘ਚ ਵੈਟ ਨੂੰ ਘੱਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਪੈਟਰੋਲ 8 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਸਰਕਾਰ ਨੇ ਬੈਠਕ ‘ਚ ਪੈਟਰੋਲ ‘ਤੇ ਲੱਗਣ ਵਾਲੇ ਵੈਟ ਨੂੰ 30 ਫ਼ੀਸਦੀ ਘੱਟ ਕਰਕੇ 19.40 ਫ਼ੀਸਦੀ ਕਰ ਦਿੱਤਾ ਹੈ। ਦਿੱਲੀ ਵਿੱਚ ਮੌਜੂਦਾ ਸਮੇਂ ਪੈਟਰੋਲ 103 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਿਹੜਾ ਕਿ ਹੁਣ ਵੈਟ ਦੀ ਕਟੌਤੀ ਤੋਂ ਬਾਅਦ 95 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਹ ਨਵੀਆਂ ਦਰਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।

ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਅਸੀਂ ਵੈਟ ਘਟਾਵਾਂਗੇ, ਹਿਸਾਬ-ਕਿਤਾਬ ਚੱਲ ਰਿਹਾ ਹੈ, ਅਸੀਂ ਜੋ ਵੀ ਕਰਾਂਗੇ, ਠੋਸ ਕਰਾਂਗੇ। ਸੀਐਮ ਨੇ ਕਿਹਾ ਸੀ ਕਿ ਡਿਪਟੀ ਸੀਐਮ ਮਨੀਸ਼ ਸਿਸੋਦੀਆ ਵੀ ਇਸ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ। ਹਾਲਾਂਕਿ ਹੁਣ ਤੱਕ ਯੂਪੀ ਅਤੇ ਹਰਿਆਣਾ ਵਿੱਚ ਵੈਟ ਘੱਟ ਕੀਤਾ ਗਿਆ ਹੈ ਪਰ ਦਿੱਲੀ ਵਿੱਚ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਬਾਅਦ ਤੋਂ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਤੇਲ ਦੀਆਂ ਕੀਮਤਾਂ ਨੇ ਆਪਣੇ ਹੁਣ ਤੱਕ ਦੇ ਰਿਕਾਰਡ ਪੱਧਰ ਨੂੰ ਵੀ ਛੋਹਿਆ ਹੈ। ਕਈ ਦਿਨਾਂ ਦੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ਦਾ ਸੇਕ ਘਟਾਉਣ ਲਈ ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ 5 ਫ਼ੀਸਦੀ ਅਤੇ 10 ਫ਼ੀਸਦੀ ਘੱਟ ਕਰ ਦਿੱਤੀ ਸੀ ਜਿਸ ਤੋਂ ਬਾਅਦ ਜਨਤਾ ਨੂੰ ਕੁਝ ਰਾਹਤ ਮਿਲੀ ਸੀ। ਕੇਂਦਰ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਜ਼ਿਆਦਾਤਰ ਐਨਡੀਏ ਸ਼ਾਸਤ ਸੂਬਿਆਂ ਨੇ ਵੀ ਆਪਣੇ ਸੂਬੇ ਵਿਚ ਪੈਟਰੋਲ-ਡੀਜ਼ਲ ਉੱਤੇ ਲੱਗਣ ਵਾਲੇ ਵੈਟ ਨੂੰ ਘੱਟ ਕਰ ਦਿੱਤਾ ਸੀ। ਕੁਝ ਦਿਨਾਂ ਬਾਅਦ ਪੰਜਾਬ, ਰਾਜਸਥਾਨ ਅਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਵੀ ਫ਼ੈਸਲਾ ਲੈਂਦੇ ਹੋਏ ਜਨਤਾ ਨੂੰ ਰਾਹਤ ਦਿੱਤੀ ਸੀ।

LEAVE A REPLY

Please enter your comment!
Please enter your name here