ਉੱਤਰ ਪ੍ਰਦੇਸ਼ ਸਰਕਾਰ ਨੇ 6 ਮਹੀਨੇ ਲਈ ਹੜਤਾਲਾਂ ‘ਤੇ ਲਗਾਈ ਪਾਬੰਦੀ

0
76

ਯੋਗੀ ਆਦਿਤਿਆਨਾਥ ਦੇ ਰਾਜ ‘ਚ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿਤਿਆਨਾਥ ਸਰਕਾਰ ਨੇ ਛੇ ਮਹੀਨਿਆਂ ਲਈ ਸਾਰੇ ਰਾਜ ਵਿੱਚ ਹੜਤਾਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਐਤਵਾਰ ਨੂੰ ਵਧੀਕ ਮੁੱਖ ਸਕੱਤਰ ਡਾਕਟਰ ਦੇਵੇਸ਼ ਕੁਮਾਰ ਚਤੁਰਵੇਦੀ ਦੁਆਰਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ, ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਰਾਜ ਦੇ ਮਾਮਲਿਆਂ ਨਾਲ ਨਜਿੱਠਣ ਵਾਲੀਆਂ ਕਿਸੇ ਵੀ ਜਨਤਕ ਸੇਵਾਵਾਂ, ਨਿਗਮਾਂ ਅਤੇ ਸਥਾਨਕ ਅਥਾਰਟੀਆਂ ਵਿੱਚ ਹੜਤਾਲ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਨੋਟੀਫਿਕੇਸ਼ਨ ‘ਚ ਚੇਤਾਵਨੀ ਦਿੱਤੀ ਗਈ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਬਹਿਸ ਦੀ ਚੁਣੌਤੀ ਨੇ ਭਖਾਈ ਸਿਆਸਤ, Sidhu – Kejriwal ਵਿਚਾਲੇ ਫਿਰ ਖੜਕੀ

ਐਕਟ 1966 ਦੇ ਤਹਿਤ ਯੂਪੀ ਸਰਕਾਰ ਦੁਆਰਾ ਲਾਗੂ ਕੀਤਾ ਗਿਆ ਐਸਮਾ ਐਕਟ, ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਲਾਗੂ ਕੀਤਾ ਜਾਂਦਾ ਹੈ। ਏਮਜ਼ ਐਕਟ ਪ੍ਰਦਰਸ਼ਨਕਾਰੀਆਂ ਅਤੇ ਹੜਤਾਲ ਕਰਨ ਵਾਲਿਆਂ ਲਈ ਬਣਾਇਆ ਗਿਆ ਹੈ। ਇਸ ਦੇ ਲਾਗੂ ਹੋਣ ਤੋਂ ਬਾਅਦ ਰਾਜ ਵਿੱਚ ਕਿਤੇ ਵੀ ਪ੍ਰਦਰਸ਼ਨ ਜਾਂ ਹੜਤਾਲਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਐਸਮਾ ਐਕਟ ਲਾਗੂ ਹੋਣ ਤੋਂ ਬਾਅਦ ਵੀ ਜੇਕਰ ਕੋਈ ਕਰਮਚਾਰੀ ਹੜਤਾਲ ‘ਤੇ ਜਾਂ ਧਰਨਾ ਪ੍ਰਦਰਸ਼ਨ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਐਕਟ ਦੀ ਉਲੰਘਣਾ ਕਰਨ ‘ਤੇ ਸਰਕਾਰ ਦੀ ਤਰਫੋਂ ਹੜਤਾਲ ਕਰਨ ਵਾਲਿਆਂ ਨੂੰ ਬਿਨਾਂ ਵਾਰੰਟ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here