ਚੰਡੀਗੜ੍ਹ ਦੇ 9 ਕਾਊਂਟਿੰਗ ਹਾਲਾਂ ਵਿੱਚ 35 ਨਵੇਂ ਮਿਉਂਸਪਲ ਕੌਂਸਲਰ ਚੁਣਨ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ। ਇਸ ਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਨੇ 2-2 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ ਚੋਣਾਂ ‘ਚ ਤੇਜ਼ੀ ਨਾਲ ਲੀਡ ਲੈ ਰਹੀ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।
ਭਾਜਪਾ ਦੇ ਸਾਬਕਾ ਮੇਅਰ ਅਤੇ ਮੌਜੂਦਾ ਮੇਅਰ ਹਾਰ ਗਏ ਹਨ। ਸਾਬਕਾ ਮੇਅਰ ਦੇਵੇਸ਼ ਮੌਦਗਿਲ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ ਜਦਕਿ ਮੌਜੂਦਾ ਮੇਅਰ ਰਵੀ ਕਾਂਤ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ।
‘ਆਪ’ ਉਮੀਦਵਾਰ ਯੋਗੇਸ਼ ਢੀਂਗਰਾ ਦੀ ਜਿੱਤ; ਇਹ ਸੀਟ ਭਾਜਪਾ ਲਈ ਅਹਿਮ ਸੀ ਕਿਉਂਕਿ ਇਹ ਭਾਜਪਾ ਪ੍ਰਧਾਨ ਅਰੁਣ ਸੂਦ ਦਾ ਵਾਰਡ ਸੀ।