BCCI ਪ੍ਰਧਾਨ ਸੌਰਵ ਗਾਂਗੁਲੀ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੋਮਵਾਰ ਰਾਤ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਗਾਂਗੁਲੀ ਨੂੰ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਸੌਰਵ ਗਾਂਗੁਲੀ ਇੱਕ ਸਾਲ ਦੇ ਅੰਦਰ ਦੂਜੀ ਵਾਰ ਹਸਪਤਾਲ ਪਹੁੰਚੇ ਹਨ। ਇਸ ਤੋਂ ਪਹਿਲਾਂ ਜਨਵਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।