ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਹਫਤੇ ਹੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਸਨ। ਉਸ ਸਮੇਂ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਦਾ ਡਿਪਟੀ ਸਰਪ੍ਰਸਤ ਬਣਾਉਣ ਦਾ ਐਲਾਨ ਵੀ ਕੀਤਾ ਸੀ ਪਰ ਉਨ੍ਹਾਂ ਖੁਸ਼ੀ ਨਾਲ ਨਾਂਹ ਕਰ ਦਿੱਤੀ ਸੀ। ਉਹ ਪਹਿਲਾਂ ਪੰਜਾਬ ਸਰਕਾਰ ਵਿੱਚ ਦੋ ਵਾਰ ਕੈਬਨਿਟ ਮੰਤਰੀ ਅਤੇ ਪੰਜਾਬ ਵਿੱਚ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।