ਮਾਤਾ ਵੈਸ਼ਨੋਦੇਵੀ ਮੰਦਰ ‘ਚ ਵਾਪਰੀ ਘਟਨਾ ‘ਤੇ ਪੀਐੱਮ ਮੋਦੀ ਤੇ ਅਰਵਿੰਦ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

0
93

ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੰਦਰ ‘ਚ ਅਚਾਨਕ ਮਚੀ ਭਗਦੜ ਕਾਰਨ ਕਰੀਬ 12 ਲੋਕਾਂ ਦੀ ਜਾਨ ਚਲੀ ਗਈ। ਇਸ ਦੌਰਾਨ ਸ਼ਰਧਾਲੂਆਂ ਦੇ ਬਚਾਅ ਕਾਰਜਾਂ ਦੇ ਮੱਦੇਨਜ਼ਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ ਪਰ ਬਾਅਦ ‘ਚ ਸਥਿਤੀ ਆਮ ਵਾਂਗ ਹੋਣ ‘ਤੇ ਯਾਤਰਾ ਬਹਾਲ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ 2.45 ਵਜੇ ਦੇ ਕਰੀਬ ਗੇਟ ਨੰਬਰ-3 ਨੇੜੇ ਵਾਪਰਿਆ। ਨਵੇਂ ਸਾਲ ਦੇ ਮੌਕੇ ‘ਤੇ ਮੰਦਰ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੁੰਦੇ ਹਨ। ਪੁਲਿਸ ਅਨੁਸਾਰ ਦਰਸ਼ਨਾਂ ਲਈ ਆਏ ਕੁਝ ਲੋਕਾਂ ‘ਚ ਬਹਿਸ ਹੋ ਗਈ, ਜਿਸ ਤੋਂ ਬਾਅਦ ਹੱਥੋਪਾਈ ਹੋ ਗਈ। ਇਸ ਕਾਰਨ ਦੇਖਦੇ ਹੀ ਦੇਖਦੇ ਸਥਿਤੀ ਕਾਫੀ ਖਰਾਬ ਹੋ ਗਈ ਅਤੇ ਭਗਦੜ ਕਾਰਨ 12 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ।

ਇਸ ਭਗਦੜ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਨਰਾਇਣਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਹੁਲ ਗਾਂਧੀ ਨੇ ਦੁੱਖ ਜਤਾਇਆ ਹੈ।

ਸੀਐਮ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਲਿਖਿਆ- ਮਾਤਾ ਵੈਸ਼ਨੋਦੇਵੀ ਮੰਦਰ ਕੰਪਲੈਕਸ ਵਿੱਚ ਵਾਪਰੀ ਇਸ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

ਪੀਐਮ ਮੋਦੀ ਨੇ ਲਿਖਿਆ- ਮੈਂ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪੀਐਮ ਮੋਦੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੀਐਮਐਨਆਰਐਫ ਵੱਲੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜੰਮੂ-ਕਸ਼ਮੀਰ ਦੇ ਵੈਸ਼ਨੋ ਦੇਵੀ ਮੰਦਰ ਵਿੱਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਭਗਦੜ ‘ਚ ਆਪਣੇ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਅਤੇ ਪੂਰਨ ਸਿਹਤਯਾਬ ਹੋਣ ਦੀ ਅਰਦਾਸ ਕੀਤੀ।

LEAVE A REPLY

Please enter your comment!
Please enter your name here