ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਅਤੇ ਹੋਰਾਂ ਦੇ ਕੰਮਕਾਜ ‘ਤੇ ਰੋਕ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ 15 ਜਨਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
PM ਸੁਰੱਖਿਆ ਕੁਤਾਹੀ ਮਾਮਲੇ ‘ ਤੇ ਕੈਪਟਨ ਨੇ ਘੇਰੇ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ
ਯੂਨੀਵਰਸਿਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆਵਾਂ ਹੁਣ ਕਿਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ, ਇਸ ਬਾਰੇ ਯੂਨੀਵਰਸਿਟੀ ਵੱਲੋਂ ਆਉਣ ਵਾਲੇ ਸਮੇਂ ‘ਚ ਫ਼ੈਸਲਾ ਲਿਆ ਜਾਵੇਗਾ।