NEET ਪੀ.ਜੀ. ਕਾਉਂਸਲਿੰਗ 12 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ ਇਸ ਗੱਲ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ Mansukh Mandaviya ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਇਸ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ ਅਤੇ ਉਨ੍ਹਾਂ ਨੇ ਲਿਖਿਆ ਕਿ ਸਿਹਤ ਮੰਤਰਾਲੇ ਵੱਲੋਂ ਰੈਜ਼ੀਡੈਂਟ ਡਾਕਟਰਾਂ ਨੂੰ ਵਿਸ਼ਵਾਸ਼ ਦਵਾਇਆ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ।
ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ 12 ਜਨਵਰੀ 2022 ਤੋਂ ਐੱਮ.ਸੀ.ਸੀ. ਵੱਲੋਂ NEET-PG ਕਾਉਂਸਲਿੰਗ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਨਾਲ ਦੇਸ਼ ਨੂੰ ਕੋਰੋਨਾ ਖਿਲਾਫ ਲੜਾਈ ‘ਚ ਮਜ਼ਬੂਤੀ ਮਿਲੇਗੀ। ਮੇਰੇ ਵੱਲੋਂ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ।
रेसीडेंट डॉक्टरस को स्वास्थ्य मंत्रालय द्वारा दिए आश्वासन अनुसार, माननीय सर्वोच्च न्यायालय के आदेश के बाद MCC द्वारा NEET-PG काउन्सलिंग 12 जनवरी 2022 से शुरू की जा रही है।
इससे कोरोना से लड़ाई में देश को और मज़बूती मिलेगी। सभी उम्मीदवारों को मेरी शुभकामनाएं।
— Dr Mansukh Mandaviya (@mansukhmandviya) January 9, 2022