ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਗੋਆ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਮਾਈਕਲ ਲੋਬੋ ਨੇ ਅਸਤੀਫਾ ਦੇ ਦਿੱਤਾ ਹੈ। ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।
Sidhu Moose Wala ਨੂੰ ਲੈ ਕੇ ਛਿੜੀ ਨਵੀਂ ਚਰਚਾ, Mansa ਤੋਂ ਨਹੀਂ, ਇਸ ਸ਼ਹਿਰ ਤੋਂ ਲੜ੍ਹ ਸਕਦੇ ਨੇ ਚੋਣ ?
ਆਪਣੇ ਅਸਤੀਫੇ ਵਿਚ ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੇ ਕੰਮਕਾਜ ਤੋਂ ਨਾਰਾਜ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਾਬਕਾ ਮੁੱਖ ਮੰਤਰੀ ਮਰਹੂਮ ਮਨੋਹਰ ਪਾਰੀਕਰ ਦੀ ਵਿਰਾਸਤ ਨੂੰ ਭੁੱਲ ਗਈ ਹੈ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਾਸ਼ੀਏ ’ਤੇ ਧੱਕਿਆ ਜਾ ਰਿਹਾ ਹੈ। ਲੋਬੋ ਨੇ ਉਮੀਦ ਜਤਾਈ ਕਿ ਗੋਆ ਦੇ ਕਲੰਗਟ ਹਲਕੇ ਦੇ ਲੋਕ ਮੇਰੇ ਫੈਸਲੇ ਦਾ ਸਨਮਾਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਫਿਲਹਾਲ ਅਗਲੇ ਕਦਮ ਬਾਰੇ ਫੈਸਲਾ ਕਰਨਗੇ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਹੋਰ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ।