ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ। ਉਨ੍ਹਾਂ ਨੇ ‘ਇਲੈਕਸ਼ਨ 2022’ ਹੈਸ਼ਟੈਗ ਨਾਲ ਟਵੀਟ ਕੀਤਾ,‘‘ਨਫ਼ਰਤ ਨੂੰ ਹਰਾਉਣ ਦਾ ਸਹੀ ਮੌਕਾ ਹੈ।’’ ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।
नफ़रत को हराने का सही मौक़ा है।#Elections2022
— Rahul Gandhi (@RahulGandhi) January 10, 2022
ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਦੇ ਅਧੀਨ 10 ਫਰਵਰੀ ਤੋਂ ਲੈ ਕੇ 7 ਮਾਰਚ ਤੱਕ 7 ਗੇੜਾਂ ’ਚ ਵੋਟਿੰਗ ਹੋਵੇਗੀ। ਉੱਥੇ ਹੀ ਉਤਰਾਖੰਡ, ਪੰਜਾਬ ਅਤੇ ਗੋਆ ’ਚ ਇਕ ਹੀ ਗੇੜ ’ਚ 14 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ। ਮਣੀਪੁਰ ’ਚ 2 ਗੇੜਾਂ 27 ਫਰਵਰੀ ਅਤੇ 3 ਮਾਰਚ ਨੂੰ ਵੋਟਿੰਗ ਹੋਵੇਗੀ। ਇਨ੍ਹਾਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।