ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਹੋਈ ਫਾਈਨਲ, ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ CM ਚੰਨੀ

0
83

ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਮੀਟਿੰਗ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਲੜ ਸਕਦੇ ਹਨ। ਇਸ ਵੇਲੇ ਚੰਨੀ ਪੰਜਾਬ ਵਿਧਾਨ ਸਭਾ ‘ਚ ਚਮਕੌਰ ਸਾਹਿਬ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਇਲਾਵਾ ਕਾਂਗਰਸ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਦੁਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਦਲਿਤ ਵੋਟਾਂ ਹਨ। ਇਸ ਦੇ ਨਾਲ ਹੀ ਮੌਜੂਦਾ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਦੇਖਣਾ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

ਮੀਡੀਆ ਦੇ ਹਵਾਲੇ ਅਨੁਸਾਰ ਕਾਂਗਰਸ ਪਾਰਟੀ ਨੇ ਪੰਜਾਬ ਚੋਣਾਂ 2022 ਲਈ 70 ਤੋਂ ਵੱਧ ਉਮੀਦਵਾਰਾਂ ਦੀ ਲਿਸਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਦੇ ਜ਼ਿਆਦਾਤਰ ਉਮੀਦਵਾਰ ਮੌਜੂਦਾ ਵਿਧਾਇਕ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਚੋਣਾਂ 2022 ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਸੀਈਸੀ ਦੀ ਮੀਟਿੰਗ ਦੇ ਇੱਕ ਹੋਰ ਦੌਰ ਤੋਂ ਬਾਅਦ ਜਲਦ ਐਲਾਨੀ ਜਾਵੇਗੀ।

LEAVE A REPLY

Please enter your comment!
Please enter your name here