ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਹਰਪਾਲ ਚੀਮਾ

0
55

ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਕੇਵਲ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ।

‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।

ਆਪ ਦੇ CM ਚਿਹਰੇ ਬਾਰੇ Kejriwal ਵੱਲੋਂ ਦਿੱਤੇ ਮੋਬਾਈਲ ਨੰਬਰ ਬਾਰੇ ਕੀ ਬੋਲੀ ਜਨਤਾ

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿੱਚ ਬਦਲਾਅ ਚਾਹੁੰਦੇ ਹਨ।

ਹੁਣ ਆਸਟਰੇਲੀਆ ਅੰਬੈਸੀ ਨੂੰ ਕਿਉਂ ਦੇਣੇ ਪੈਣਗੇ ਅੰਧਾਧੁੰਦ ਵੀਜ਼ੇ ? ਵਿਦਿਆਰਥੀਆਂ ਨੂੰ ਕਿਉਂ

ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਹਨ। ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਅਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ।

ਪਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁੱਝ ਪਾਰਟੀਆਂ ਆਪਣੇ ਰਾਜਨੀਤਿਕ ਲਾਭ ਲਈ ਗੱਠਜੋੜ ਕਰ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਇਨਾਂ ਚੋਣਾ ਵਿੱਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।

LEAVE A REPLY

Please enter your comment!
Please enter your name here