ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗਏ ਸਿੱਖ ਸ਼ਰਧਾਲੂਆਂ ’ਤੇ ਹਮਲੇ ਦਾ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ

0
93

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੀ ਘਟਨਾ ਦੀ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਸੀ। ਉੱਥੇ ਹੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ 16 ਜਨਵਰੀ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਸਾਹਿਬ ਪਟਨਾ ਵਿਖੇ ‘ਪ੍ਰਕਾਸ਼ ਪੁਰਬ’ ’ਚ ਸ਼ਾਮਿਲ ਹੋਣ ਲਈ ਗਏ ਸਿੱਖ ਸਰਧਾਲੂਆਂ ’ਤੇ ਪਥਰਾਅ ਸਬੰਧੀ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਨ੍ਹਾਂ ਮੀਡੀਆ ਰਿਪੋਰਟਾਂ ’ਚ ਦੱਸਿਆ ਗਿਆ ਹੈ ਕਿ ਬਿਹਾਰ ਦੇ ਭੋਜਪੁਰ ਜ਼ਿਲ੍ਹੇ ’ਚ ਸਿੱਖ ਸ਼ਰਧਾਲੂਆਂ ਦੇ ਵਾਹਨ ’ਤੇ ਕੁੱਝ ਵਿਅਕਤੀਆਂ ਵਲੋਂ ਪਥਰਾਅ ਕੀਤਾ ਗਿਆ ਸੀ।

ਇਸ ਘਟਨਾ ਦਾ ਨੋਟਿਸ ਲੈਂਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਬਿਹਾਰ ਦੇ ਮੁੱਖ ਸਕੱਤਰ ਨਾਲ ਗੱਲ ਕੀਤੀ। ਮੁੱਖ ਸਕੱਤਰ ਨੇ ਚੇਅਰਮੈਨ ਨੂੰ ਜਾਣਕਾਰੀ ਦਿੱਤੀ ਕਿ ਇਸ ਮਾਮਲੇ ’ਚ ਤੇਜ਼ੀ ਨਾਲ ਕਾਰਵਾਈ ਕੀਤੀ ਗਈ ਹੈ। 11 ਨਾਮੀ ਤੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ ਥਾਣਾ ਚਾਰਪੋਖਰੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਯੱਗ ਸੰਮਤੀ ਦੇ ਸਕੱਤਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਤੇ ਉਨ੍ਹਾਂ ਨੂੰ ਸੁਰੱਖਿਆ ਦੇ ਕੇ ਬਿਹਾਰ ਦਾ ਬਾਰਡਰ ਪਾਰ ਕਰਵਾਇਆ ਗਿਆ ਜੋ ਹੁਣ ਪੰਜਾਬ ਪਹੁੰਚ ਗਏ ਹਨ। ਇਸ ਦੌਰਾਨ ਬਿਹਾਰ ਤੇ ਮੁੱਖ ਸਕੱਤਰ ਨੇ ਚੇਅਰਮੈਨ ਨੂੰ ਬਿਹਾਰ ’ਚ ਰਹਿਣ ਵਾਲੇ ਤੇ ਆਉਣ ਵਾਲੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਦਾ ਵੀ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here