ਦੇਸ਼ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਵਧਦੇ ਮਾਮਲੇ ਦੇਸ਼ ਵਿੱਚ ਤੀਜੀ ਲਹਿਰ ਦੇ ਵੀ ਸੰਕੇਤ ਦੇ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3,37,704 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਅੰਕੜਾ ਕੱਲ੍ਹ ਨਾਲੋਂ 9,550 ਕੇਸ ਘੱਟ ਹੈ। ਭਾਰਤ ‘ਚ ਵੀ ਪਿਛਲੇ 24 ਘੰਟਿਆਂ ਵਿੱਚ 2,42,676 ਕੋਰੋਨਾ ਮਰੀਜ਼ ਠੀਕ ਹੋ ਗਏ ਹਨ।
BJP ਅਤੇ ਅਕਾਲੀ ਦਲ ਸੰਯੁਕਤ ਨੇ ਐਲਾਨੇ ਉਮੀਦਵਾਰ, ਹਰਜੀਤ ਗਰੇਵਾਲ ਦਾ ਨਹੀਂ ਆਇਆ ਨਾਮ
ਕੁੱਲ ਰਿਕਵਰੀ ਦੀ ਗੱਲ ਕਰੀਏ ਤਾਂ ਇਹ ਅੰਕੜਾ ਹੁਣ 3,63,01,482 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ, 24 ਘੰਟਿਆਂ ਵਿੱਚ 488 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮੌਤਾਂ ਦੀ ਕੁੱਲ ਗਿਣਤੀ 4,88,884 ਹੋ ਗਈ ਹੈ। ਕੱਲ੍ਹ ਕੋਰੋਨਾ ਨਾਲ 703 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 21,13,365 ਹੋ ਗਈ ਹੈ। ਇਸ ਦੇ ਨਾਲ ਹੀ ਭਾਰਤ ‘ਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਵੀ ਵੱਧ ਰਹੇ ਹਨ। ਓਮੀਕ੍ਰੋਨ ਦੇ ਕੁੱਲ ਕੇਸ ਹੁਣ 10,050 ਤੱਕ ਪਹੁੰਚ ਗਏ ਹਨ।