ਬੀਤੇ ਦਿਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਾਰਾ ਦਿਨ ਹੰਗਾਮਾ ਚੱਲਦਾ ਰਿਹਾ। ਇਸ ਮੌਕੇ ਵਿਰੋਧ, ਹੱਥੋਪਾਈ ਅਤੇ ਖੂਬ ਬਹਿਸਬਾਜ਼ੀ ਹੋਈ। ਆਖਿਰਕਾਰ ਅੱਧੀ ਰਾਤ ਨੂੰ ਭਾਰੀ ਪੁਲਿਸ ਫ਼ੋਰਸ ਦੇ ਸਖ਼ਤ ਪਹਿਰੇ ਦਰਮਿਆਨ ਅਕਾਲੀ ਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਪ੍ਰਧਾਨ ਚੁਣ ਲਿਆ ਗਿਆ। ਕਾਲਕਾ ਮੌਜੂਦਾ ਸਮੇਂ ਵਿਚ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਵੀ ਹਨ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਕੇ. ਪੀ. ਨੂੰ ਸੀਨੀਅਰ ਉਪ ਪ੍ਰਧਾਨ, ਆਤਮਾ ਸਿੰਘ ਲੁਬਾਣਾ ਨੂੰ ਜੂਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਨਵਜੋਤ ਸਿੰਘ ਸਿੱਧੂ ਦਾ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ, ਚੰਡੀਗੜ੍ਹ ਤੋਂ ਪ੍ਰੈਸ ਕਾਨਫਰੰਸ
ਜਾਣਕਾਰੀ ਅਨੁਸਾਰ ਨਵੀਂ ਕਾਰਜਕਾਰਨੀ ਚੋਣ ਨੂੰ ਲੈ ਕੇ ਕਮੇਟੀ ਦਫ਼ਤਰ ਗੁਰੂ ਗੋਬਿੰਦ ਸਿੰਘ ਭਵਨ ਵਿਚ ਹੋਈ ਮੀਟਿੰਗ ਦੀ ਸ਼ੁਰੂਆਤ ਤੋਂ ਬਾਅਦ ਜਦੋਂ ਅਸਥਾਈ ਸਭਾ ਚੋਣ ਦਾ ਸਮਾਂ ਆਇਆ ਤਾਂ ਵਿਰੋਧੀ ਧਿਰ ਵਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧੀ ਹਰਜਿੰਦਰ ਸਿੰਘ ਧਾਮੀ ਦਾ ਨਾਂ ਅੱਗੇ ਵਧਾਇਆ ਗਿਆ, ਜਿਸਦਾ ਅਕਾਲੀ ਦਲ (ਬਾਦਲ) ਦੇ ਲੋਕਾਂ ਨੇ ਵਿਰੋਧ ਕੀਤਾ। ਜਵਾਬ ਵਿਚ ਉਨ੍ਹਾਂ ਨੇ ਗੁਰਦੇਵ ਸਿੰਘ ਦਾ ਨਾਂ ਅੱਗੇ ਵਧਾ ਦਿੱਤਾ। ਧਾਮੀ ਨੇ ਆਪਣੀ ਹੀ ਪਾਰਟੀ ਦੇ ਲੋਕਾਂ ਦਾ ਵਿਰੋਧ ਸਾਹਮਣੇ ਦੇਖ ਕੇ ਅਸਥਾਈ ਸਭਾਪਤੀ ਬਣਨ ਦੀ ਆਪਣੀ ਸਹਿਮਤੀ ਨਹੀਂ ਦਿੱਤੀ, ਜਿਸ ਕਾਰਨ ਗੁਰਦੇਵ ਸਿੰਘ ਅਸਥਾਈ ਸਭਾਪਤੀ ਬਣ ਗਏ। ਸਭਾਪਤੀ ਬਣਦੇ ਹੀ ਗੁਰਦੇਵ ਸਿੰਘ ਨੇ ਐਲਾਨ ਕੀਤਾ ਕਿ ਪ੍ਰਧਾਨ ਦੀ ਚੋਣ ਹੱਥ ਖੜ੍ਹੇ ਕਰ ਕੇ ਹੋਵੇਗੀ।
ਬੰਦੀ ਸਿੰਘਾਂ ਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਬਾਰੇ ਅਕਾਲੀ ਦਲ ਦਾ ਕੀ ਹੈ ਸਟੈਂਡ
ਇਸ ਦਾ ਸਾਬਕਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਤਿੱਖਾ ਵਿਰੋਧ ਕੀਤਾ। ਦੱਸ ਦੇਈਏ ਕਿ ਇਸ ਚੋਣ ਵਿਚ ਪ੍ਰਧਾਨ ਸਣੇ 5 ਅਧਿਕਾਰੀਆਂ ਅਤੇ 10 ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਗਈ। ਚੋਣ ਡਾਇਰੈਕਟਰ ਨਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਾਰੇ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਤੋਂ ਬਾਅਦ ਅਸਥਾਈ ਸਭਾਪਤੀ ਨੂੰ ਨਾਮਜ਼ਦ ਕੀਤਾ ਗਿਆ।