ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਚੀਮਾ

0
53

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ, ਕਿਉਂਕਿ ਇਨਾਂ ਦੋਵੇਂ ਆਗੂਆਂ ਨੇ ਸੱਤਾ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ੇ ਹੀ ਧੋਖ਼ੇ ਕੀਤੇ ਹਨ।

ਚੰਨੀ ਤੇ ਸਿੱਧੂ ਦੇ CM ਚਿਹਰਾ ਐਲਾਨਣ ਬਾਰੇ ਰਾਹੁਲ ਗਾਂਧੀ ਨੇ ਕਹੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਉਘੀ ਸਮਾਜ ਸੇਵਕਾ ਬੀਬੀ ਜੀਵਨਜੋਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਵੋਟ ਨਾਲ ਚੋਟ ਕਰਨ ਦਾ ਮੌਕਾ ਹੁੰਦਾ ਹੈ। ਇਸ ਲਈ ਪੂਰੇ ਪੰਜਾਬ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਅਤੇ ਨਸ਼ਾ ਮਾਫੀਆ ਨੂੰ ਪੈਦਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਗੁਰਬਾਣੀ ਦੀ ਦੁਬਾਰਾ ਬੇਅਦਬੀ ਕਰਨ ਵਾਲੀ ਕਾਂਗਰਸ ਪਾਰਟੀ ਖ਼ਿਲਾਫ਼ ਵੋਟਾ ਪਾ ਕੇ ਸਾਰੇ ਲਾਰੇਬਾਜ਼ ਆਗੂਆਂ ਨੂੰ ਸਖ਼ਤ ਸੰਦੇਸ਼ ਦੇਣਗੇ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ, ਪਰ ਉਨਾਂ ਨਾ ਤਾਂ ਆਪਣੇ ਵਿਧਾਨ ਸਭਾ ਹਲਕਾ ਦਾ ਵਿਕਾਸ ਕੀਤਾ ਅਤੇ ਨਾ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਹੱਲ ਕੀਤਾ।” ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕਰੀਬ 15 ਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਅਤੇ ਇਨਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਕਾਲੀ- ਭਾਜਪਾ ਸਰਕਾਰ ਵੇਲੇ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ।

ਦਿਨ ਚੜ੍ਹਦਿਆਂ ਹੀ ਚੌਕ ‘ਚ ਆ ਖੜ੍ਹੇ ਨੌਜਵਾਨ, ਗਲਾਂ ਵਿੱਚ ਸੰਗਲ, ਤਸਵੀਰਾਂ ਸੰਗਰੂਰ ਦੀਆਂ

ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਹਮੇਸ਼ਾਂ ਸੱਤਾ ਨਾਲ ਰਹੇ ਸਿੱਧੂ ਪਰਿਵਾਰ ਨੇ ਸ੍ਰੀ ਅੰਮ੍ਰਿਤਸਰ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦੇ ਕੋਈ ਕਦਰ ਨਹੀਂ ਕੀਤੀ, ਸਗੋਂ ਆਪਣੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ। ਇੱਕ ਹੀ ਪਰਿਵਾਰ ਵਿਚੋਂ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਵਿੱਚ ਸੰਸਦੀ ਸਕੱਤਰ ਹੋਣ ਦੇ ਬਾਵਜੂਦ ਇਹ ਸਿੱਧੂ ਪਰਿਵਾਰ ਇੱਕ ਵੀ ਵੱਡਾ ਪ੍ਰੋਜੈਕਟ ਸ੍ਰੀ  ਅੰਮ੍ਰਿਤਸਰ ਵਿੱਚ ਸਥਾਪਤ ਨਹੀਂ ਕਰ ਸਕਿਆ।

ਹੋਰ ਤਾਂ ਹੋਰ ਸਿੱਧੂ ਪਰਿਵਾਰ ਨੇ ਦੁਸਹਿਰੇ ਮੌਕੇ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀ ਵੀ ਕੋਈ ਸਾਰ ਨਹੀਂ ਲਈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਤੋਂ ਵੋਟਾਂ ਮੰਗਣ ਦਾ ਹੱਕ ਗੁਆ ਚੁੱਕੇ ਹਨ, ਜਿਸ ਕਰਕੇ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਨਾ ਪਾਉਣ ਦਾ ਫ਼ੈਸਲਾ ਕਰ ਲਿਆ ਹੈ।

ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਹਲਕਾ ਪੂਰਬੀ ਤੋਂ ਚੋਣ ਲੜਨ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ, ”ਅਕਾਲੀ- ਭਾਜਪਾ ਸਰਕਾਰ ਵੇਲੇ ਬਿਰਕਮ ਮਜੀਠੀਆ ਕਰੀਬ 10 ਸਾਲ ਪੰਜਾਬ ਦਾ ਕੈਬਿਨਟ ਮੰਤਰੀ ਰਹੇ ਹਨ। ਪਰ ਮਜੀਠੀਆ ਨੇ ਵਿਕਾਸ ਦੀ ਥਾਂ ਪੰਜਾਬ ਅਤੇ ਪੰਜਾਬ ਦੀ ਜਵਾਨੀ ਦਾ ਵਿਨਾਸ਼ ਹੀ ਕੀਤਾ ਹੈ।

ਅੱਜ ਨਸ਼ਾ ਮਾਫੀਆ ਮਾਮਲੇ ‘ਚ ਬਿਕਰਮ ਮਜੀਠੀਆ ‘ਤੇ ਕੇਸ ਦਰਜ ਹੋਣ ਨਾਲ ਮਾਝੇ ਦੇ ਨਾਂਅ ‘ਤੇ ਧੱਬਾ ਲਾ ਦਿੱਤਾ ਗਿਆ। ਮਜੀਠੀਆ ਨੇ ਇੱਥੋਂ ਦੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਅਤੇ ਲੋਕ ਬੇਰੁਜ਼ਗਾਰ ਹੋ ਗਏ। ਉਨਾਂ ਸਵਾਲ ਕੀਤਾ ਕਿ ਨਸ਼ੇ ਤਸਕਰੀ ਮਾਮਲੇ ਵਿੱਚ ਪੁਲਿਸ ਕੇਸ ਵਿੱਚ ਸੁਪਰੀਮ ਕੋਰਟ ਦੀ ਸ਼ਰਨ ਪਿਆ ਬਿਕਰਮ ਮਜੀਠੀਆ ਕਿਸ ਮੂੰਹ ਨਾਲ ਪਵਿੱਤਰ ਸ਼ਹਿਰ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਜਾਣਗੇ।

ਪੱਤਰਕਾਰ ਵੱਲੋਂ ਲੀਡਰਾਂ ਬਾਰੇ ਪੁੱਛਣ ‘ਤੇ ਕਿਉਂ ਕੱਢਣ ਲੱਗੇ ਲੋਕ ਗਾਲ੍ਹਾਂ

ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ, ਸਿੱਖਾਂ ਨੂੰ ਗੋਲੀ ਕਾਂਡ ‘ਚ ਮਾਰਨ ਅਤੇ ਕਿਸਾਨਾਂ ਖ਼ਿਲਾਫ਼ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਦੇ ਦੋਸ਼ਾਂ ਵਿੱਚ ਘਿਰਿਆ ਹੋਇਆ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਔਰਤਾਂ ਅਤੇ ਵਿਦਿਆਰਥੀ ਅਕਾਲੀ ਸਰਕਾਰ ਦੇ ਜ਼ੁਲਮਾਂ ਨੂੰ ਅਜੇ ਤੱਕ ਭੁੱਲੇ ਨਹੀਂ ਹੈ। ਇਸ ਲਈ ਸੂਬੇ ਦੇ ਲੋਕਾਂ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੱਤਾ ਤੋਂ ਦੂਰ ਰੱਖਣ ਦਾ ਫ਼ੈਸਲਾ ਕਰ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਨੇ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਸਮੇਤ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਵੋਟਾਂ ਪਾ ਕੇ ਪਰਖ਼ ਲਿਆ ਹੈ ਅਤੇ ਇਹ ਆਗੂ ਲੋਕਾਂ ਦੀਆਂ ਭਾਵਨਵਾਂ ‘ਤੇ ਖ਼ਰੇ ਨਹੀਂ ਉਤਰੇ। ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ‘ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੀ ਸਰਕਾਰ ਬਣਾਉਣ ਦਾ ਦ੍ਰਿੜ ਨਿਸ਼ਚਾ ਕਰ ਲਿਆ ਹੈ।

LEAVE A REPLY

Please enter your comment!
Please enter your name here