ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਹਲਚਲ ਮਚੀ ਹੋਈ ਹੈ। ਕਾਂਗਰਸ ਅੰਦਰੂਨੀ ਕਲੇਸ਼ ਨਾਲ ਮੈਦਾਨ ਵਿੱਚ ਉਤਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।
ਦੱਸ ਦੇਈਏ ਕਿ ਅੱਜ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਲਈ ਨਾਮਜ਼ਦਗੀ ਦਾਖਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਨੇ ਕੱਲ੍ਹ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ।