ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਸੀਟ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਚੋਣ ਲੜ ਰਹੇ ਹਨ। ਮਜੀਠੀਆ ਨੇ ਪਿਛਲੇ ਦਿਨੀਂ ਇਸ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਜੀਵਨਜੋਤ ਵੀ ਇਸੇ ਸੀਟ ਤੋਂ ਚੋਣ ਲੜ ਰਹੇ ਹਨ।