ਕੋਰੋਨਾ ਦਾ ਕਹਿਰ ਜਾਰੀ ਹੈ। ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਬਾਲੀਵੁੱਡ ਇੰਡਸਟਰੀ ਵਿੱਚ ਵੀ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਬਾਲੀਵੁੱਡ ਅਤੇ ਟੀਵੀ ਸਿਤਾਰੇ ਕੋਰੋਨਾ ਪਾਜ਼ੀਟਿਵ ਪਾਏ ਗਏ। ਜਿਨ੍ਹਾਂ ਚੋਂ ਕਈ ਇਸ ਨੂੰ ਹਰਾ ਕੇ ਕੰਮ ‘ਤੇ ਪਰਤ ਚੁੱਕੇ ਹਨ।
ਬਾਲੀਵੁੱਡ ਅਦਾਕਾਰਾ ਕਾਜੋਲ ਨੂੰ ਵੀ ਕੋਰੋਨਾ ਪਾਜ਼ੀਟਿਵ ਹੋ ਗਿਆ ਹੈ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਸੀ। ਕਰੀਬ ਦੋ ਮਹੀਨੇ ਪਹਿਲਾਂ ਉਨ੍ਹਾਂ ਦੀ ਭੈਣ ਅਤੇ ਅਜੇ ਦੇਵਗਨ ਦੀ ਭਾਬੀ ਤਨੀਸ਼ਾ ਮੁਖਰਜੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ।
ਕਾਜੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਬੇਟੀ ਨਿਆਸਾ ਦੇਵਗਨ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਹੈ, ਮੈਂ ਕੋਰੋਨਾ ਪਾਜ਼ੀਟਿਵ ਪਾਈ ਗਈ ਹਾਂ। ਮੈਂ ਨਹੀਂ ਚਾਹੁੰਦੀ ਕਿ ਕੋਈ ਮੇਰੀ ਰੂਡੋਲਫ ਨੱਕ ਦੇਖੇ। ਤਾਂ ਆਓ ਦੁਨੀਆਂ ਦੀ ਸਭ ਤੋਂ ਪਿਆਰੀ ਮੁਸਕਰਾਹਟ ਨੂੰ ਵੇਖੀਏ। ਮਿਸ ਯੂ ਨਿਆਸਾ ਦੇਵਗਨ।