ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ’ਤੇ ਮੁਹੰਮਦ ਮੁਸਤਫਾ ਸਿੱਖ ਕੌਮ ਤੋਂ ਮੁਆਫ਼ੀ ਮੰਗੇ- ਐਡਵੋਕੇਟ ਧਾਮੀ

0
78

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਮੁਹੰਮਦ ਮੁਸਤਫਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਸੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਿੱਖ ਕੌਮ ਦੀ ਅਥਾਹ ਸ਼ਰਧਾ ਹੈ, ਜਿਸ ਅੰਦਰ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਸਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਿਤਾਬ ਕਹਿਣਾ ਮੁਹੰਮਦ ਮੁਸਤਫਾ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਇਸ ਬਿਆਨ ਨਾਲ ਸਿੱਖ ਕੌਮ ਦੀ ਭਾਵਨਾਵਾਂ ਨੂੰ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਖੁੱਲ੍ਹੇਆਮ ਮੁਆਫ਼ੀ ਮੰਗਣ, ਜੇਕਰ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here