ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਲੁਧਿਆਣਾ ਦੇ ਥਰੀਕੇ ਪਿੰਡ ‘ਚ ਹੋਵੇਗਾ ਅੰਤਿਮ ਸੰਸਕਾਰ

0
62

ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਬੀਤੇ ਦਿਨੀਂ ਸੜਕ ਹਾਦਸੇ ’ਚ ਦਿਹਾਂਤ ਹੋ ਗਿਆ। ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਰ ਕੋਈ ਸਦਮੇ ’ਚ ਹੈ। ਸੋਨੀਪਤ ਦੇ ਸਰਕਾਰੀ ਹਸਪਤਾਲ ’ਚ ਦੀਪ ਸਿੱਧੂ ਦੀ ਮ੍ਰਿਤਕ ਦੇਹ ਰੱਖੀ ਗਈ ਸੀ। ਇਥੇ ਪੋਸਟਮਾਰਟਮ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਭੇਜੀ ਜਾ ਰਹੀ ਹੈ। ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਦੀਪ ਸਿੱਧੂ ਦੀ ਮੌਤ ’ਤੇ ਪੰਜਾਬੀ ਸਿਤਾਰਿਆਂ ਦੇ ਨਾਲ-ਨਾਲ ਰਾਜਨੀਤਕ ਆਗੂਆਂ ਵਲੋਂ ਵੀ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕੀਤਾ, ”ਪ੍ਰਸਿੱਧ ਅਭਿਨੇਤਾ ਅਤੇ ਸਮਾਜਿਕ ਕਾਰਕੁਨ ਦੀਪ ਸਿੱਧੂ ਦੀ ਮੰਦਭਾਗੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।

ਸੁਖਬੀਰ ਬਾਦਲ ਨੇ ਟਵੀਟ ਕੀਤਾ ਹੈ ਕਿ ਪੰਜਾਬੀ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਦੇ ਬੇਵਕਤੀ ਦੇਹਾਂਤ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਅਤੇ ਸਮੁੱਚੇ ਫਿਲਮੀ ਭਾਈਚਾਰੇ ਨੂੰ ਸਦਮਾ ਪਹੁੰਚਿਆ ਹੈ। ਮੁਕਤਸਰ ਤੋਂ ਵਕੀਲ ਤੋਂ ਕਲਾਕਾਰ ਬਣੇ ਦੀਪ ਸਿੱਧੂ ਕਈਆਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਅਤੇ ਵਿਛੜੀ ਆਤਮਾ ਲਈ ਅਰਦਾਸ ਕਰਦਾ ਹਾਂ।।

ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਦੀਪ ਸਿੱਧੂ ਦੀ ਮੰਦਭਾਗੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਲਈ ਮੇਰੀ ਦਿਲੀ ਹਮਦਰਦੀ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।

ਭਗਵੰਤ ਮਾਨ ਨੇ ਵੀ ਦੀਪ ਸਿੱਧੂ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਲਿ ਖਿਆ ਕਿ ਦੀਪ ਸਿੱਧੂ ਦੀ ਮੌਤ ਦੀ ਖਬਰ ਬਹੁਤ ਹੀ ਅਫ਼ਸੋਸਜਨਕ ਹੈ। ਪ੍ਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਪ੍ਰਦਾਨ ਕਰੇ।

LEAVE A REPLY

Please enter your comment!
Please enter your name here