ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਬੀਤੀ ਰਾਤ ਸੜਕ ਹਾਦਸੇ ’ਚ ਦਿਹਾਂਤ ਹੋ ਗਿਆ ਸੀ। ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਰ ਕੋਈ ਸਦਮੇ ’ਚ ਹੈ। ਸੋਨੀਪਤ ਦੇ ਸਰਕਾਰੀ ਹਸਪਤਾਲ ’ਚ ਦੀਪ ਸਿੱਧੂ ਦੀ ਮ੍ਰਿਤਕ ਦੇਹ ਰੱਖੀ ਗਈ ਸੀ। ਇਥੇ ਪੋਸਟਮਾਰਟਮ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਨੂੰ ਭੇਜ ਦਿੱਤੀ ਗਈ। ਹੁਣ ਦੀਪ ਸਿੱਧੂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਜਿੱਥੇ ਭਾਰੀ ਗਿਣਤੀ ‘ਚ ਦੀਪ ਸਿੱਧੂ ਦੇ ਚਾਹੁਣ ਵਾਲੇ ਪੁੱਜੇ ਹਨ। ਸਭ ਨੂੰ ਦੀਪ ਸਿੱਧੂ ਦੀ ਬੇਵਕਤੀ ਮੌਤ ਦਾ ਯਕੀਨ ਹੀ ਨਹੀਂ ਹੋ ਰਿਹਾ ਪਰ ਇਸ ਦੇ ਨਾਲ ਹੀ ਸਭ ਦੀਆਂ ਅੱਖਾਂ ਨਮ ਹਨ ਤੇ ਜੋ ਇਸ ਕੌਮ ਦੇ ਯੋਧੇ ਨੂੰ ਆਖਰੀ ਸਲਾਮ ਦੇਣ ਲਈ ਖੜੇ ਹਨ। ਕੁੱਝ ਦੇਰ ਬਾਅਦ ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ।