ਫਿਰ ਇਕੱਠਾ ਹੋਇਆ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਪਰਿਵਾਰ

0
79

ਚੰਡੀਗੜ੍ਹ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਪਰਿਵਾਰ ਫਿਰ ਤੋਂ ਇੱਕ ਹੋ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਉਨ੍ਹਾਂ ਦਾ ਸਮਝੌਤਾ ਕਰਵਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਅੱਜ ਦਿਲ ਬਹੁਤ ਖੁਸ਼ ਹੈ। ਜਦੋਂ ਵੀ ਰਿਸ਼ਤੇ ਬਣਾਉਣ ਦੀ ਗੱਲ ਆਉਂਦੀ ਹੈ ਤਾਂ ਮੈਨੂੰ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇੱਕ ਜ਼ਰੀਆ ਬਣ ਗਈ ਹਾਂ।

ਉਨ੍ਹਾਂ ਨੇ ਕਿਹਾ ਕਿ ਮੈਨੂੰ ਤੁਹਾਡੇ ਸਾਰਿਆਂ ਦੇ ਨਾਲ ਇਹ ਖਬਰ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਮਿਸ਼ਨ ਨੇ ਲਹਿੰਬਰ ਅਤੇ ਉਸ ਦੀ ਪਤਨੀ ਦਾ ਸਮਝੌਤਾ ਕਰਵਾ ਦਿੱਤਾ ਹੈ। ਇਸ ਦੇ ਨਾਲ ਹੀ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਵਾਹਿਗੁਰੂ ਹਰ ਪਰਿਵਾਰ ਨੂੰ ਖੁਸ਼ ਰੱਖੇ। ਮੇਰੀਆਂ ਦੁਆਵਾਂ ਦੋਵਾਂ ਦੇ ਨਾਲ ਹੈ।

LEAVE A REPLY

Please enter your comment!
Please enter your name here