ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੂਦ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਵੋਟ ਪਾਉਣ ਤੋਂ ਬਾਅਦ ਮਾਲਵਿਕਾ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਕਦੇ ਖ਼ੁਦ ਨੂੰ ਵੀ ਵੋਟ ਪਾਉਣੀ ਪਵੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਅਸੀਂ ਰਲ-ਮਿਲ ਕੇ ਮੋਗਾ ਨੂੰ ਸੋਹਣਾ ਬਣਾਉਣਾ ਹੈ। ਦੱਸਣਯੋਗ ਹੈ ਕਿ ਮੋਗਾ ‘ਚ ਸਵੇਰੇ 8 ਵਜੇ ਤੋਂ ਹੀ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ। ਪੋਲਿੰਗ ਬੂਥਾਂ ‘ਤੇ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।