ਰੂਸ-ਯੂਕ੍ਰੇਨ ਜੰਗ: ਭਾਰਤੀਆਂ ਦੀ ਵਾਪਸੀ ਲਈ ਯੂਕ੍ਰੇਨ ਦੇ ਗੁਆਂਢੀ ਦੇਸ਼ ਜਾਣਗੇ ਇਹ ਮੰਤਰੀ

0
192

ਰੂਸੀ ਹਮਲੇ ਤੋਂ ਬਾਅਦ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਕਵਾਇਦ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਜਲਦ ਵਾਪਸੀ ਯਕੀਨੀ ਕਰਨਾ ਸਰਕਾਰ ਦੀ ਸਰਵਉੱਚ ਤਰਜ਼ੀਹ ਹੈ।

ਜੰਗ ਪ੍ਰਭਾਵਿਤ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਉੱਥੋਂ ਕੱਢਣ ਲਈ ਕੁਝ ਮੰਤਰੀ ਭਾਰਤੀਆਂ ਦੀ ਨਿਕਾਸੀ ਲਈ ਯੂਕ੍ਰੇਨ ਦੇ ਗੁਆਂਢੀ ਦੇਸ਼ ਜਾਣਗੇ। ਇਨ੍ਹਾਂ ’ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿੱਤਯ ਸਿੰਧੀਆ, ਕਿਰੇਨ ਰਿਜਿਜੂ ਅਤੇ ਜਨਰਲ (ਸੇਵਾ ਮੁਕਤ) ਵੀ. ਕੇ. ਸਿੰਘ ਸ਼ਾਮਲ ਹਨ। ਨਿਕਾਸੀ ਮਿਸ਼ਨ ਦੌਰਾਨ ਇਹ ਲੋਕ ਤਾਲਮੇਲ ਬਣਾ ਕੇ ਵਿਦਿਆਰਥੀਆਂ ਦੀ ਮਦਦ ਨੂੰ ਲੈ ਕੇ ਕੰਮ ਕਰਨਗੇ। ਜਾਣਕਾਰੀ ਅਨੁਸਾਰ ਇਹ ਮੰਤਰੀ ਭਾਰਤ ਦੇ ਵਿਸ਼ੇਸ਼ ਦੂਤ ਦੇ ਤੌਰ ’ਤੇ ਉੱਥੇ ਜਾਣਗੇ। ਬੈਠਕ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਣਜ ਮੰਤਰੀ ਪਿਊਸ਼ ਗੋਇਲ ਸਮੇਤ ਕਈ ਮੰਤਰੀ ਸ਼ਾਮਲ ਹੋਏ।

LEAVE A REPLY

Please enter your comment!
Please enter your name here