ਵੇਰਕਾ ਤੇ ਅਮੂਲ ਵਲੋਂ ਦੁੱਧ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਤੋਂ ਬਾਅਦ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਹ ਕੀਮਤਾਂ ਭਲਕੇ 6 ਮਾਰਚ ਤੋਂ ਲਾਗੂ ਹੋਣਗੀਆਂ। ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦਾ ਇਹ ਐਲਾਨ ਅਮੂਲ ਅਤੇ ਪਰਾਗ ਮਿਲਕ ਫੂਡਜ਼ ਵੱਲੋਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਤੋਂ ਬਾਅਦ ਕੀਤਾ ਗਿਆ ਹੈ। ਕੰਪਨੀ ਨੇ ਸ਼ਨੀਵਾਰ ਨੂੰ ਕਿਹਾ ਕਿ ਵਧਦੀ ਖਰੀਦ ਕੀਮਤਾਂ, ਈਂਧਨ ਅਤੇ ਪੈਕੇਜਿੰਗ ਲਾਗਤਾਂ ਕਾਰਨ ਦਿੱਲੀ-ਐਨਸੀਆਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮਦਰ ਡੇਅਰੀ ਵੱਲੋਂ ਹਰ ਤਰ੍ਹਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਆਖਰੀ ਵਾਰ ਦਸੰਬਰ 2019 ਵਿੱਚ ਮਦਰ ਡੇਅਰੀ ਨੇ ਕੀਮਤਾਂ ਵਿੱਚ ਵਾਧਾ ਕੀਤਾ ਸੀ।
ਕੰਪਨੀ ਦੇ ਇਸ ਐਲਾਨ ਤੋਂ ਬਾਅਦ ਹੁਣ ਫੁੱਲ ਕਰੀਮ ਵਾਲੇ ਦੁੱਧ ਦੀ ਕੀਮਤ 59 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਸ ਦੇ ਨਾਲ ਹੀ ਟੋਨਡ ਦੁੱਧ ਦੀ ਕੀਮਤ ਵਧ ਕੇ 49 ਰੁਪਏ ਹੋ ਜਾਵੇਗੀ ਅਤੇ ਡਬਲ ਟੋਨਡ ਦੁੱਧ 43 ਰੁਪਏ ‘ਚ ਮਿਲੇਗਾ।