ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਪੰਜ ਸੰਸਦ ਮੈਂਬਰਾਂ ਦਾ 5 ਅਪ੍ਰੈਲ ਨੂੰ ਕਾਰਜਕਾਲ ਖ਼ਤਮ ਹੋ ਰਿਹਾ ਹੈ। 14 ਤੋਂ 21 ਮਾਰਚ ਤਕ ਨਾਮਜ਼ਦਗੀ ਭਰੀ ਜਾ ਸਕਦੀ ਹੈ। 24 ਮਾਰਚ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। 31 ਮਾਰਚ ਨੂੰ ਵੋਟਿੰਗ ਹੋਵੇਗੀ ਤੇ ਉਸੇ ਦਿਨ ਨਤੀਜੇ ਆਉਣਗੇ। ਇਸ ਦੇ ਨਾਲ ਹੀ 31 ਮਾਰਚ ਨੂੰ ਹੋਣ ਵਾਲੀਆਂ ਰਾਜ ਸਭਾ ਸੀਟਾਂ ਲਈ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ।
ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋ, ਨਰੇਸ਼ ਗੁਜਰਾਲ, ਸੁਖਦੇਵ ਸਿੰਘ ਢੀਂਡਸਾ ਤੇ ਸ਼ਵੇਤ ਮਲਿਕ ਦਾ ਕਾਰਜਕਾਲ ਅਪ੍ਰੈਲ ‘ਚ ਖ਼ਤਮ ਹੋ ਰਿਹਾ ਹੈ। ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਜੁਲਾਈ ‘ਚ ਖ਼ਤਮ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ।