ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਨੂੰ ਲੈ ਕੇ ਇੱਕ ਵਾਰ ਫਿਰ ਵਿਚਾਰ-ਚਰਚਾ ਕਰੇਗਾ। ਅੱਜ ਚੰਡੀਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨਾਂ ਅਤੇ ਅਕਾਲੀ ਉਮੀਦਵਾਰਾਂ ਦੀ ਮੀਟਿੰਗ ਸੱਦੀ ਗਈ ਹੈ। ਦੱਸ ਦਈਏ ਕਿ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ‘ਚ ਇਸ ਗੱਲ ‘ਤੇ ਚਰਚਾ ਕੀਤੀ ਗਈ ਸੀ ਕਿ ਬਦਲਾਅ ਕਾਰਨ ਅਕਾਲੀ ਦਲ ਦੀ ਹਾਰ ਹੋਈ ਹੈ।
ਕੋਰ ਕਮੇਟੀ ਦੀ ਮੀਟਿੰਗ ਨੁੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਅਤੇ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਵਾਸਤੇ ਆਪਣਾ ਸੰਘਰਸ਼ ਜਾਰੀ ਰੱਖੇਗੀ।
ਪਾਰਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬੀ ਬੀ ਐਮ ਬੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦੇ ਵਾਜਬ ਹੱਕਾਂ ਵਿਚ ਦਖਲਅੰਦਾਜ਼ੀ ਨਾ ਕਰੇ ਜਦੋਂ ਤੱਕ ਇਹ ਸ਼ਹਿਰ ਸੰਸਦ ਅਤੇ ਸਾਡੇ ਚਾਰ ਵੱਖ ਵੱਖ ਪ੍ਰਧਾਨ ਮੰਤਰੀਆਂ ਦੇ ਵਾਅਦੇ ਮੁਤਾਬਕ ਪੰਜਾਬ ਨੂੰ ਨਹੀਂ ਦੇ ਦਿੱਤਾ ਜਾਂਦਾ।