ਅਖਿਲੇਸ਼ ਯਾਦਵ ਨੇ ਭਗਵੰਤ ਮਾਨ ਨੂੰ ਸਹੁੰ ਚੁੱਕ ਸਮਾਰੋਹ ਲਈ ਦਿੱਤੀ ਵਧਾਈ

0
92

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਰੋਹ ਲਈ ਭਗਵੰਤ ਮਾਨ ਜੀ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ। ਉਮੀਦ ਹੈ ਕਿ ਉਨ੍ਹਾਂ ਦੀ ਕੁਸ਼ਲ ਅਗਵਾਈ ਵਿੱਚ ਪੰਜਾਬ ਵਿੱਚ ਤਰੱਕੀ, ਭਾਈਚਾਰੇ ਤੇ ਨਵੇਂ ਨਜ਼ਰੀਏ ਦੀ ਫਸਲ ਖੂਬ ਲਹਲਹਾਏਗੀ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਹੋਈ ਤੇ ਆਪ ਵਲੋਂ ਸੀਐੱਮ ਉਮੀਦਵਾਰ ਭਗਵੰਤ ਮਾਨ ਨੂੰ ਐਲਾਨਿਆ ਗਿਆ ਸੀ। ਇਸ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ(Chief Minister) ਮਿਲੇਗਾ। ਉਨ੍ਹਾਂ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਉੱਥੇ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦੀ ਅਪੀਲ ‘ਤੇ ਲੋਕ ਬਸੰਤੀ ਰੰਗ ਦੀਆਂ ਪੱਗਾਂ ਤੇ ਔਰਤਾਂ ਪੀਲੇ ਰੰਗ ਦੀਆਂ ਚੁੰਨੀਆਂ ਪਹਿਨ ਕੇ ਖਟਕੜ ਕਲਾਂ ਪਹੁੰਚ ਰਹੀਆਂ ਹਨ।

ਭਗਵੰਤ ਮਾਨ (Bhagwant Mann ) ਅੱਜ ਖਟਕੜ ਕਲਾਂ (Khatkar Kalan ) ਵਿੱਚ ਸਹੁੰ ਚੁੱਕਣਗੇ। ਭਗਵੰਤ ਮਾਨ ਕਰੀਬ ਕਰੀਬ 12:30 ਵਜੇ ਮੁੱਖ ਮੰਤਰੀ(Bhagwant Mann’s oath-taking ceremony ) ਵੱਜੋਂ ਹਲਫ਼ ਲੈਣਗੇ। ਇਸ ਪ੍ਰੋਗਰਾਮ ਵਿੱਚ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।  ਇਸ ਮੌਕੇ ਭਗਤ ਸਿੰਘ (Bhagat Singh) ਦਾ ਜੱਦੀ ਪਿੰਡ ਬਸੰਤੀ ਰੰਗ ਚ ਰੰਗਿਆ ਗਿਆ ਹੈ।

LEAVE A REPLY

Please enter your comment!
Please enter your name here