ਵਿਧਾਨ ਸਭਾ ‘ਚ ਮਤਾ ਹੋਇਆ ਪਾਸ, ਵਿਧਾਨ ਸਭਾ ਕੰਪਲੈਕਸ ‘ਚ ਲੱਗੇਗਾ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦਾ ਬੁੱਤ

0
64

ਪੰਜਾਬ ਵਿਧਾਨ ਸਭਾ ਇਜਲਾਸ ਦੇ ਅੱਜ ਆਖਰੀ ਦਿਨ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 37,120 ਕਰੋੜ 23 ਲੱਖ 76 ਹਜ਼ਾਰ ਰੁਪਏ  3 ਮਹੀਨੇ ਦਾ ਬਜਟ ਪੇਸ਼ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 23 ਮਾਰਚ ਦੇ ਸ਼ਹੀਦਾਂ ਦੀ ਬਰਸੀ ਨੂੰ ਲੈ ਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।

ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਮਾਨ ਨੇ ਪੰਜਾਬ ਭਰ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ, ਪਰੰਤੂ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਵਿਧਾਨ ਸਭਾ ਦੀ ਇਸ ਕਰਵਾਈ ਦੌਰਾਨ ਮਤਾ ਹੋਇਆ ਪਾਸ ਹੈ ਕਿ ਵਿਧਾਨ ਸਭਾ ਕੰਮਲੈਕਸ ‘ਚ ਸ਼ਹੀਦ ਭਗਤ ਸਿੰਘ ,ਮਹਾਰਾਜਾ ਰਣਜੀਤ ਸਿੰਘ ਤੇ ਡਾ. ਅੰਬੇਡਕਰ ਦਾ ਬੁੱਤ ਲੱਗੇਗਾ।

LEAVE A REPLY

Please enter your comment!
Please enter your name here