ਪੰਜਾਬ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਵਿਧਾਇਕਾਂ ਨੂੰ ਇੱਕ ਟਰਮ ਦੀ ਹੀ ਪੈਨਸ਼ਨ ਮਿਲਿਆ ਕਰੇਗੀ।ਉਨ੍ਹਾਂ ਨੇ ਕਿਹਾ ਕਿ ਕਈ MP ਵੀ ਅਜਿਹੇ ਹਨ ਜੋ ਵਿਧਾਇਕ ਵਾਲੀ ਪੈਨਸ਼ਨ ਵੀ ਲੈ ਰਹੇ ਹਨ ਤੇ MP ਵਾਲੀ ਵੀ ਲੈ ਰਹੇ ਹਨ। ਉਹ ਲੱਖਾਂ ਰੁਪਏ ਪੈਨਸ਼ਨ ਲੈ ਰਹੇ ਹਨ। ਇਸ ਨਾਲ ਖਜ਼ਾਨੇ ‘ਤੇ ਬੋਝ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਵਿਧਾਇਕ ਜਿੱਤ ਭਾਵੇਂ ਕਈ ਵਾਰ ਜਾਵੇ ਪਰ ਉਸਨੂੰ ਪੈਨਸ਼ਨ ਸਿਰਫ਼ ਇੱਕ ਟਰਮ ਦੀ ਹੀ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਧਾਇਕਾਂ ਦੀ ਫੈਮਿਲੀ ਪੈਨਸ਼ਨ ‘ਚ ਵੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਜੋ ਪੈਸੇ ਬਚਣਗੇ ਉਹ ਪੰਜਾਬ ਦੇ ਲੋਕਾਂ ਦੀ ਭਲਾਈ ‘ਚ ਲਗਾਏ ਜਾਣਗੇ।